ਸ਼੍ਰੀਲੰਕਾ ਦੇ ਕੁਸਲ ਪਰੇਰਾ ਕੋਵਿਡ-19 ਪਾਜ਼ੇਟਿਵ

Tuesday, Aug 17, 2021 - 02:37 AM (IST)

ਸ਼੍ਰੀਲੰਕਾ ਦੇ ਕੁਸਲ ਪਰੇਰਾ ਕੋਵਿਡ-19 ਪਾਜ਼ੇਟਿਵ

ਕੋਲੰਬੋ- ਸ਼੍ਰੀਲੰਕਾ ਦੇ ਵਿਕਟਕੀਪਰ ਬੱਲੇਬਾਜ਼ ਕੁਸਲ ਪਰੇਰਾ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ 31 ਸਾਲਾ ਦੇ ਹੋਣ ਵਾਲੇ ਪਰੇਰਾ ਸੱਟ ਦੇ ਕਾਰਨ ਭਾਰਤ ਦੇ ਵਿਰੁੱਧ ਘਰੇਲੂ ਸ਼ੀਰੀਜ਼ ਵਿਚ ਨਹੀਂ ਖੇਡ ਸਕੇ ਸਨ। ਇਸ ਤੋਂ ਪਹਿਲਾਂ ਇੰਗਲੈਂਡ ਦੌਰੇ ਤੋਂ ਬਾਅਦ ਉਨ੍ਹਾਂ ਨੂੰ ਕਪਤਾਨੀ ਦੇ ਰੂਪ ਤੋਂ ਬਰਖਾਸਤ ਕਰ ਦਿੱਤਾ ਸੀ। ਪਰੇਰਾ ਨੇ ਸ਼੍ਰੀਲੰਕਾ ਵਲੋਂ ਹੁਣ ਤੱਕ 22 ਟੈਸਟ, 107 ਵਨ ਡੇ ਅਤੇ 50 ਟੀ-20 ਅੰਤਰਰਾਸ਼ਟਰੀ ਮੁਕਾਬਲੇ ਖੇਡੇ ਹਨ।

ਇਹ ਖ਼ਬਰ ਪੜ੍ਹੋ- ENG v IND : ਬੁਮਰਾਹ ਤੇ ਸ਼ਮੀ ਦਾ ਪਵੇਲੀਅਨ 'ਚ ਹੋਇਆ ਸ਼ਾਨਦਾਰ ਸਵਾਗਤ (ਵੀਡੀਓ)


ਉਨ੍ਹਾਂ ਦੇ ਨਾਂ ਟੈਸਟ ਕ੍ਰਿਕਟ ਵਿਚ 2 ਜਦਕਿ ਵਨ ਡੇ ਅੰਤਰਰਾਸ਼ਟਰੀ ਕ੍ਰਿਕਟ ਵਿਚ 6 ਸੈਂਕੜੇ ਦਰਜ ਹਨ। ਸ਼੍ਰੀਲੰਕਾ ਵਿਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ ਨਾਲ ਵਾਧਾ ਹੋ ਗਿਆ ਹੈ, ਜਿਸ ਤੋਂ ਬਾਅਦ ਸਰਕਾਰ ਨੇ ਰਾਤ ਦਾ ਕਰਫਿਊ ਲਾਗੂ ਕੀਤਾ ਹੈ।

ਇਹ ਖ਼ਬਰ ਪੜ੍ਹੋ- ਸ਼ਮੀ ਨੇ ਖੇਡੀ ਸ਼ਾਨਦਾਰ ਪਾਰੀ, ਇਨ੍ਹਾਂ 10 ਦਿੱਗਜ ਖਿਡਾਰੀਆਂ ਤੋਂ ਵੀ ਨਿਕਲੇ ਅੱਗੇ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News