ਵਨ ਡੇ ਸੀਰੀਜ਼ 'ਚ ਸ਼੍ਰੀਲੰਕਾ ਨੇ ਬੰਗਲਾਦੇਸ਼ ਦਾ 3-0 ਨਾਲ ਕੀਤਾ ਸਫਾਇਆ

07/31/2019 9:26:58 PM

ਕੋਲੰਬੋ— ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਬੁੱਧਵਾਰ ਨੂੰ ਕੋਲੰਬੋ 'ਚ ਆਖਰੀ ਮੈਚ ਖੇਡਿਆ ਗਿਆ। ਜਿਸ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 295 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਪੂਰੀ ਟੀਮ 36 ਓਵਰਾਂ 'ਚ 172 ਦੌੜਾਂ ਹੀ ਬਣਾ ਸਕੀ ਤੇ ਸ਼੍ਰੀਲੰਕਾ ਨੇ ਇਹ ਮੈਚ 122 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਸ਼੍ਰੀਲੰਕਾ ਨੇ ਬੰਗਲਾਦੇਸ਼ ਦਾ ਵਨ ਡੇ ਸੀਰੀਜ਼ 'ਚ 3-0 ਨਾਲ ਸਫਾਇਆ ਕਰ ਦਿੱਤਾ।
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਪਹਿਲੇ ਵਨ ਡੇ ਮੈਚ 'ਚ 91 ਦੌੜਾਂ ਨਾਲ ਹਰਾਇਆ ਸੀ। ਦੂਜੇ ਵਨ ਡੇ ਮੈਚ 'ਚ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ ਤੇ ਆਖਰੀ ਵਨ ਡੇ ਮੈਚ 122 ਦੌੜਾਂ ਨਾਲ ਜਿੱਤਿਆ। ਜੋ ਸ਼੍ਰੀਲੰਕਾ ਨੇ ਵਨ ਡੇ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।


Gurdeep Singh

Content Editor

Related News