ਚੌਥੇ ਦਿਨ ਦਾ ਖੇਡ ਖਤਮ ਹੋਣ ਤਕ ਸ਼੍ਰੀਲੰਕਾ ਦਾ ਸਕੋਰ 334/8
Monday, Jun 18, 2018 - 04:32 AM (IST)

ਨਵੀਂ ਦਿੱਲੀ— ਵੈਸਟਇੰਡੀਜ਼ ਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਪਹਿਲੀ ਪਾਰੀ 'ਚ 253 ਦੌੜਾਂ ਬਣਾਈਆਂ। ਵੈਸਟਇੰਡੀਜ਼ ਟੀਮ ਵਲੋਂ ਪਹਿਲੀ ਪਾਰੀ 'ਚ 300 ਦੌੜਾਂ ਬਣਾਈਆਂ। ਦੂਜੀ ਪਾਰੀ 'ਚ ਚੌਥੇ ਦਿਨ ਦਾ ਖੇਡ ਖਤਮ ਹੋਣ ਤਕ ਸ਼੍ਰੀਲੰਕਾ ਨੇ 8 ਵਿਕਟਾਂ 'ਤੇ 334 ਬਣਾ ਲਈਆ ਸਨ ਤੇ 287 ਦੌੜਾਂ ਦੀ ਲੀਡ ਹਾਸਲ ਕਰ ਲਈ ਹੈ।
ਵੈਸਟਇੰਡੀਜ਼ ਨੇ ਪਹਿਲੇ ਮੈਚ 'ਚ ਸ਼੍ਰੀਲੰਕਾ ਨੂੰ 226 ਦੌੜਾਂ ਨਾਲ ਹਰਾ ਕੇ 1-0 ਨਾਲ ਬੜ੍ਹਤ ਬਣਾ ਲਈ ਹੈ।