SL v RSA : ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ ਟੀ20 ਸੀਰੀਜ਼ ''ਚ 3-0 ਨਾਲ ਕੀਤਾ ਕਲੀਨ ਸਵੀਪ

Tuesday, Sep 14, 2021 - 11:43 PM (IST)

ਕੋਲੰਬੋ- ਸ਼੍ਰੀਲੰਕਾ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ 'ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਦੱਖਣੀ ਅਫਰੀਕਾ ਨੂੰ 121 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਨੇ ਮਜ਼ਬੂਤ ਸ਼ੁਰੂਆਤ ਕੀਤੀ ਤੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਟੀ-20 ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕੀਤਾ।

ਇਹ ਖ਼ਬਰ ਪੜ੍ਹੋ- ਲਸਿਥ ਮਲਿੰਗਾ ਦਾ ਸੰਨਿਆਸ, ਫ੍ਰੈਂਚਾਇਜ਼ੀ ਕ੍ਰਿਕਟ 'ਚ ਵੀ ਨਹੀਂ ਖੇਡਣਗੇ

PunjabKesari
ਦੱਖਣੀ ਅਫਰੀਕਾ ਨੇ ਪਹਿਲਾ ਟੀ-20 ਮੈਚ 28 ਦੌੜਾਂ ਨਾਲ ਜਿੱਤਿਆ ਸੀ, ਦੂਜਾ ਟੀ-20 ਮੈਚ 9 ਵਿਕਟਾਂ ਨਾਲ ਅਤੇ ਤੀਜਾ ਮੈਚ 10 ਵਿਕਟਾਂ ਨਾਲ ਜਿੱਤਿਆ। ਦੱਖਣੀ ਅਫਰੀਕਾ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਰੀਜ਼ਾ ਹੈਂਡਰਿਕਸ ਨੇ 42 ਗੇਂਦਾਂ 'ਤੇ 5 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ ਅਜੇਤੂ 56 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਕਵਿੰਟਨ ਡੀ ਕੋਕ ਨੇ 46 ਗੇਂਦਾਂ 'ਤੇ 7 ਚੌਕਿਆਂ ਦੀ ਮਦਦ ਨਾਲ 59 ਦੌੜਾਂ ਦਾ ਯੋਗਦਾਨ ਦਿੱਤਾ।

ਇਹ ਖ਼ਬਰ ਪੜ੍ਹੋ- ਮੇਦਵੇਦੇਵ ਨੇ ਵਿਆਹ ਦੀ ਵਰ੍ਹੇਗੰਢ 'ਤੇ ਜਿੱਤਿਆ US open ਖਿਤਾਬ, ਪਤਨੀ ਨੂੰ ਦਿੱਤਾ ਗਿਫਟ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News