ਆਲਰਾਊਂਡਰ ਵਾਨਿੰਦੂ ਹਸਰੰਗਾ ਨੇ ਕ੍ਰਿਕਟ ਦੇ ਇਸ ਫਾਰਮੈਟ ਤੋਂ ਲਿਆ ਸੰਨਿਆਸ, ਖੇਡੇ ਨੇ ਸਿਰਫ ਚਾਰ ਮੈਚ
Tuesday, Aug 15, 2023 - 03:42 PM (IST)
ਕੋਲੰਬੋ, (ਭਾਸ਼ਾ)- ਸ਼੍ਰੀਲੰਕਾ ਦੇ ਹਰਫਨਮੌਲਾ ਵਾਨਿੰਦੂ ਹਸਰੰਗਾ ਨੇ ਸੀਮਤ ਓਵਰਾਂ ਦੇ ਕ੍ਰਿਕਟ ਵਿਚ ਆਪਣੇ ਕਰੀਅਰ ਨੂੰ ਲੰਮਾ ਕਰਨ ਲਈ ਮੰਗਲਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਸ਼੍ਰੀਲੰਕਾ ਕ੍ਰਿਕਟ ਨੇ ਕਿਹਾ ਕਿ ਉਸ ਨੇ 26 ਸਾਲਾ ਹਸਾਰੰਗਾ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਖੇਡ ਜਗਤ ਦੀਆਂ ਦਿੱਗਜ ਹਸਤੀਆਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ 77ਵੇਂ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ
ਸ਼੍ਰੀਲੰਕਾ ਕ੍ਰਿਕਟ ਦੇ ਸੀ. ਈ. ਓ. ਐਸ਼ਲੇ ਡੀ ਸਿਲਵਾ ਨੇ ਕਿਹਾ, "ਅਸੀਂ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਾਂਗੇ ਅਤੇ ਸਾਨੂੰ ਭਰੋਸਾ ਹੈ ਕਿ ਹਸਰੰਗਾ ਸੀਮਤ ਓਵਰਾਂ ਦੀ ਕ੍ਰਿਕਟ ਵਿੱਚ ਸਾਡੀ ਟੀਮ ਦਾ ਮਹੱਤਵਪੂਰਨ ਹਿੱਸਾ ਬਣੇ ਰਹਿਣਗੇ।" ਹਸਰੰਗਾਂ ਨੇ 2020 'ਚ ਦੱਖਣੀ ਅਫਰੀਕਾ ਖਿਲਾਫ ਸੈਂਚੁਰੀਅਨ 'ਚ ਟੈਸਟ ਕ੍ਰਿਕਟ 'ਚ ਡੈਬਿਊ ਕੀਤਾ ਸੀ। ਉਸ ਨੇ ਸਿਰਫ ਚਾਰ ਟੈਸਟ ਮੈਚ ਖੇਡੇ, ਜਿਸ ਵਿਚ ਉਸ ਨੇ ਚਾਰ ਵਿਕਟਾਂ ਲਈਆਂ। ਹਸਰੰਗਾ ਨੇ ਆਪਣਾ ਆਖਰੀ ਟੈਸਟ ਮੈਚ 2021 ਵਿੱਚ ਬੰਗਲਾਦੇਸ਼ ਦੇ ਖਿਲਾਫ ਪੱਲੇਕਲ ਵਿੱਚ ਖੇਡਿਆ ਸੀ।
ਇਹ ਵੀ ਪੜ੍ਹੋ : ਮਹਿੰਦਰ ਸਿੰਘ ਧੋਨੀ ਨੇ ਅੱਜ ਦੇ ਹੀ ਦਿਨ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੀ ਸੰਨਿਆਸ
ਹਸਰੰਗਾ ਹਾਲਾਂਕਿ ਸ਼੍ਰੀਲੰਕਾ ਦੀ ਸੀਮਤ ਓਵਰਾਂ ਦੀ ਟੀਮ ਦਾ ਅਨਿੱਖੜਵਾਂ ਅੰਗ ਹੈ। ਉਹ ਸਪਿਨ ਵਿਭਾਗ ਦੀ ਅਗਵਾਈ ਕਰਦਾ ਹੈ ਅਤੇ ਹੇਠਲੇ ਕ੍ਰਮ ਦਾ ਇੱਕ ਉਪਯੋਗੀ ਬੱਲੇਬਾਜ਼ ਹੈ। ਉਸ ਨੇ ਹੁਣ ਤੱਕ 48 ਵਨਡੇ ਮੈਚਾਂ 'ਚ 832 ਦੌੜਾਂ ਬਣਾਉਣ ਤੋਂ ਇਲਾਵਾ 67 ਵਿਕਟਾਂ ਵੀ ਹਾਸਲ ਕੀਤੀਆਂ ਹਨ। ਹਸਰੰਗਾ ਨੇ ਹੁਣ ਤੱਕ 58 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਸ 'ਚ ਉਸ ਨੇ 91 ਵਿਕਟਾਂ ਲੈ ਕੇ 533 ਦੌੜਾਂ ਬਣਾਈਆਂ ਹਨ। ਉਹ ਦੁਨੀਆ ਭਰ ਦੀਆਂ ਫਰੈਂਚਾਇਜ਼ੀ ਲੀਗਾਂ ਵਿੱਚ ਇਸ ਫਾਰਮੈਟ ਵਿੱਚ ਖੇਡਦਾ ਹੈ। ਉਹ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਲਈ ਖੇਡਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8