ਹਰਿਆਣਾ ਦੀ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਹੋਵੇਗੀ ਅਕਤੂਬਰ 'ਚ : ਹਰਜੀਤ ਸਿੰਘ ਗਰੇਵਾਲ
Monday, Jul 25, 2022 - 01:28 PM (IST)
ਕੁਰੂਕਸ਼ੇਤਰ- ਹਰਿਆਣਵੀ ਗੱਤਕਾ ਐਸੋਸੀਏਸ਼ਨ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਪਹਿਲੀ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਅਕਤੂਬਰ ਮਹੀਨੇ ਫਤਿਹਾਬਾਦ ਵਿਖੇ ਕਰਵਾਈ ਜਾਵੇਗੀ ਅਤੇ ਉਸ ਤੋਂ ਪਹਿਲਾਂ ਕੁਰੂਕਸ਼ੇਤਰ ਵਿਖੇ ਹੀ ਹਰਿਆਣਾ ਦੇ ਰੈਫਰੀਆਂ ਦਾ ਰਾਜ ਪੱਧਰੀ ਗੱਤਕਾ ਰਿਫਰੈਸ਼ਰ ਕੋਰਸ ਲਾਇਆ ਜਾਵੇਗਾ।
ਇਹ ਵੀ ਪੜ੍ਹੋ : ਬਲਬੀਰ ਸਿੰਘ ਸੀਨੀਅਰ ਦੀਆਂ ਗੁਆਚੀਆਂ ਯਾਦਗਾਰ ਚੀਜ਼ਾਂ ਨੂੰ ਅਜੇ ਵੀ ਭਾਲ ਰਿਹੈ ਪਰਿਵਾਰ
ਇਹ ਐਲਾਨ ਇੱਥੇ ਹਰਿਆਣਵੀ ਗੱਤਕਾ ਐਸੋਸੀਏਸ਼ਨ ਵੱਲੋਂ ਹਰਿਆਣਾ ਖੇਡ ਵਿਭਾਗ ਦੇ ਕੋਚ ਸਾਹਿਬਾਨ ਅਤੇ ਵੱਖ-ਵੱਖ ਜਿਲਿਆਂ ਦੇ ਗੱਤਕਾ ਮੁਖੀਆਂ ਦੀ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕੀਤਾ। ਇਸ ਮੌਕੇ ਹਰਿਆਣਵੀ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਕੰਵਲਜੀਤ ਸਿੰਘ ਅਜਰਾਣਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਨਰਲ ਸਕੱਤਰ ਸ. ਸੁਖਚੈਨ ਸਿੰਘ ਕਲਸਾਣੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਗੱਤਕਾ ਕੋਚ ਵੀ ਹਾਜ਼ਰ ਸਨ।
ਅਕਤੂਬਰ ਮਹੀਨੇ ਪ੍ਰਸਤਾਵਿਤ ਸੂਬਾਈ ਗੱਤਕਾ ਚੈਂਪੀਅਨਸ਼ਿਪ ਬਾਰੇ ਵਿਚਾਰਾਂ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਤੋਂ ਪਹਿਲਾਂ ਹਰਿਆਣੇ ਦੇ ਸਮੂਹ ਗੱਤਕਾ ਰੈਫਰੀਆਂ ਅਤੇ ਕੋਚਾਂ ਦਾ ਤਿੰਨ ਰੋਜਾ ਵਿਸ਼ੇਸ਼ ਰਿਫਰੈਸ਼ਰ ਕੋਰਸ ਲਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਗੱਤਕੇ ਦੇ ਨਵੇਂ ਨਿਯਮਾਂ ਸਬੰਧੀ ਜਾਣੂ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : IND vs WI 2nd ODI : ਭਾਰਤ ਨੇ ਵੈਸਟਇੰਡੀਜ਼ ਨੂੰ 2 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼
ਗੱਤਕਾ ਪ੍ਰਮੋਟਰ ਸ. ਗਰੇਵਾਲ ਨੇ ਇਸ ਮੌਕੇ ਸਮੂਹ ਹਾਜ਼ਰੀਨ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਵੱਖ-ਵੱਖ ਰਾਜਾਂ ਵਿੱਚ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਰਿਆਣਾ ਸਮੇਤ ਸਮੂਹ ਉੱਤਰੀ ਰਾਜਾਂ ਵਿੱਚ ਗੱਤਕਾ ਖੇਡ ਨੂੰ ਘਰ-ਘਰ ਪਹੁੰਚਾਉਣ ਲਈ ਇਕ ਜਾਗਰੂਕਤਾ ਲਹਿਰ ਆਰੰਭੀ ਜਾਵੇਗੀ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।