ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਪਤਾਨ ਕੋਹਲੀ ਨੇ ਪ੍ਰਭਾਵਿਤ ਲੋਕਾਂ ਲਈ ਮੰਗੀ ਦੁਆ

Thursday, May 21, 2020 - 05:32 PM (IST)

ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਪਤਾਨ ਕੋਹਲੀ ਨੇ ਪ੍ਰਭਾਵਿਤ ਲੋਕਾਂ ਲਈ ਮੰਗੀ ਦੁਆ

ਸਪੋਰਟਸ ਡੈਸਕ : ਕੋਲੋਕਾਤਾ ਸਣੇ ਪੱਛਮੀ ਮੰਗਾਲ ਦੇ ਕਈ ਹਿੱਸਿਆਂ ਵਿਚ ਤਬਾਹੀ ਮਚਾਉਣ ਵਾਲੇ ਖਤਰਨਾਕ ਤੂਫਾਨ 'ਅੰਫਾਨ' ਦੇ ਕਾਰਨ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ, ਹਜ਼ਾਰਾਂ ਮਕਾਨ ਨਸ਼ਟ ਹੋ ਗਏ ਅਤੇ ਹੇਠਲੇ ਇਲਾਕਿਆਂ ਵਿਚ ਪਾਣੀ ਭਰ ਗਿਆ। ਉੱਥੇ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਲ ਹੋ ਰਹੀ ਹੈ। ਇਸ ਵਿਚਾਲੇ ਇਸ ਸਥਿਤੀ ਵਿਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਸ ਤੂਫਾਨ ਨਾਲ ਪ੍ਰਭਾਵਿਤ ਲੋਕਾਂ ਦੇ ਲਈ ਦੁਆ ਮੰਗੀ ਹੈ।

ਦਰਅਸਲ, ਕੋਹਲੀ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਲਿਖਿਆ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਵਿਚ ਅੰਫਾਨ ਤੂਫਾਨ ਨਾਲ ਪ੍ਰਭਾਵਿਤ ਸਾਰਿਆਂ ਲਈ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ। ਭਗਵਾਨ ਸਭ ਨੂੰ ਸੁਰੱਖਿਅਤ ਰੱਖੇ ਅਤੇ ਆਸ਼ਾ ਹੈ ਕਿ ਚੀਜ਼ਾਂ ਜਲਦੀ ਹੀ ਠੀਕ ਹੋ ਜਾਣਗੀਆਂ। ਦੱਸ ਦਈਏ ਕਿ ਵਾਇਰਸ ਦੀ ਵਜ੍ਹਾ ਨਾਲ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਇਸ ਸਮੇਂ ਆਪਣੀ ਫੈਮਿਲੀ ਦੇ ਨਾਲ ਸਮਾਂ ਬਿਤਾ ਰਹੇ ਹਨ।

PunjabKesari

ਦੱਸ ਦਈਏ ਕਿ ਚੱਕਰਵਾਤ ਤੂਫਾਨ ਨੇ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਵਰਤੀ ਖੇਤਰਾਂ ਵਿਚ ਕਹਿਰ ਬਰਸਾਇਆ ਹੈ। 190 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਵਾਲੇ ਵਿਕਰਾਲ ਚੱਕਰਵਾਤੀ ਤੂਫਾਨ ਕਾਰਨ ਭਾਰੀ ਤਬਾਹੀ ਹੋਈ ਅਤੇ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋਈ ਹੈ, ਜਦਕਿ 5 ਹਜ਼ਾਰ ਤੋਂ ਜ਼ਿਆਦਾ ਘਰਾਂ ਨੂੰ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਹਾਵੜਾ ਬ੍ਰਿਜ 'ਤੇ ਬੈਰਿਕੇਡ ਢਹਿ ਗਏ।


author

Ranjit

Content Editor

Related News