ਅੰਤਰ ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ''ਚ ਵਿਦਿਆਰਥੀ ਦੀ ਮੌਤ
Monday, Feb 11, 2019 - 02:44 AM (IST)

ਕੋਲਕਾਤਾ— ਅੰਤਰ ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਵਿਚ ਹਿੱਸਾ ਲੈਣ ਆਏ 23 ਸਾਲਾ ਕਾਨੂੰਨ ਦੇ ਵਿਦਿਆਰਥੀ ਰਿਤਿਕ ਦਾਸ ਦੀ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਟਕ ਸਥਿਤ ਰਾਸ਼ਟਰੀ ਕਾਨੂੰਨ ਯੂਨੀਵਰਸਿਟੀ ਵਿਚ ਕਾਨੂੰਨ ਦੀ ਪੜ੍ਹਾਈ ਕਰਨ ਵਾਲਾ ਰਿਤਿਕ ਇੱਥੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਪੂਰਬੀ ਭਾਰਤੀ ਕੇਂਦਰ ਵਿਚ ਅਚਾਨਕ ਡਿੱਗ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।