IPL 2022 : ਹੈਦਰਾਬਾਦ ਦੀ ਟੱਕਰ ਬੈਂਗਲੁਰੂ ਨਾਲ, ਜਾਣੋ ਕਿਸ ਟੀਮ ਦਾ ਪਲੜਾ ਹੈ ਭਾਰੀ
Saturday, Apr 23, 2022 - 12:39 PM (IST)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 36ਵਾਂ ਮੈਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਸ਼ਾਮ 7.30 ਵਜੇ ਖੇਡਿਆ ਜਾਵੇਗਾ। ਦੋਵੇਂ ਹੀ ਟੀਮਾਂ ਨੇ ਅਜੇ ਤਕ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੈਚ ਤੋਂ ਪਹਿਲਾਂ ਹੈੱਡ ਟੂ ਹੈੱਡ ਤੇ ਪਲੇਇੰਗ-11 'ਤੇ ਇਕ ਝਾਤ -
ਇਹ ਵੀ ਪੜ੍ਹੋ : DC vs RR : ਰਾਜਸਥਾਨ ਰਾਇਲਜ਼ ਨੇ ਦਿੱਲੀ ਨੂੰ 15 ਦੌੜਾਂ ਨਾਲ ਹਰਾਇਆ
ਹੈੱਡ ਟੂ ਹੈੱਡ
ਹੈਦਰਾਬਾਦ ਤੇ ਦਿੱਲੀ ਵਿਚਾਲੇ ਖੇਡੇ ਗਏ 20 ਮੈਚਾਂ 'ਚੋਂ 11 ਵਾਰ ਹੈਦਰਬਾਦ ਨੇ ਬਾਜ਼ੀ ਮਾਰੀ ਹੈ ਜਦਕਿ 8 ਵਾਰ ਬੈਂਗਲੁਰੂ ਨੇ ਜਿੱਤ ਦਰਜ ਕੀਤੀ ਹੈ। ਇਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ।
ਇਹ ਵੀ ਪੜ੍ਹੋ : ਕ੍ਰਿਕਟ ਦੀ ਅਨੋਖੀ ਮਿਸਾਲ ਬਣ ਚੁੱਕੇ ਹਨ ਮਿਸਟਰ ਫਿਨੀਸ਼ਰ, ਧੋਨੀ ਹੈ ਤਾਂ ਮੁਮਕਿਨ ਹੈ
ਟੀਮਾਂ -
ਰਾਇਲ ਚੈਲੰਜਰਜ਼ ਬੈਂਗਲੁਰੂ : ਅਨੁਜ ਰਾਵਤ, ਫਾਫ ਡੁ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਗਲੇਨ ਮੈਕਸਵੇਲ, ਵਾਨਿੰਦੂ ਹਸਰੰਗਾ, ਸ਼ਾਹਬਾਜ਼ ਅਹਿਮਦ, ਸੁਯਸ਼ ਪ੍ਰਭੂਦੇਸਾਈ, ਮੁਹੰਮਦ ਸਿਰਾਜ, ਆਕਾਸ਼ਦੀਪ ਸਿੰਘ, ਜੋਸ਼ ਹੇਜ਼ਲਵੁੱਡ।
ਸਨਰਾਈਜ਼ਰਜ਼ ਹੈਦਰਾਬਾਦ : ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡੇਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸ਼ਾਂਕ ਸਿੰਘ, ਅਭਿਸ਼ੇਕ ਸ਼ਰਮਾ, ਸ਼੍ਰੇਅਸ ਗੋਪਾਲ, ਭੁਵਨੇਸ਼ਵਰ ਕੁਮਾਰ, ਮਾਰਕੋ ਜੇਨਸਨ, ਉਮਰਾਨ ਮਲਿਕ, ਟੀ ਨਟਰਾਜਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।