ਪੰਜਾਬ ਦੇ ਖਿਡਾਰੀਆਂ ਨੇ ਕਿਸਾਨਾਂ ਦੀ ਹਮਾਇਤ ''ਚ ਕੀਤਾ ਵੱਡਾ ਫ਼ੈਸਲਾ
Tuesday, Dec 01, 2020 - 12:10 PM (IST)
ਸਪੋਰਟਸ ਡੈਸਕ : ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਇਕ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਪੰਜਾਬ ਦੇ 4 ਮੋਹਰੀ ਖਿਡਾਰੀ, ਜਿਨ੍ਹਾਂ ਵਿਚ ਸਾਬਕਾ ਪਹਿਲਵਾਨ ਅਤੇ ਪਦਮਸ਼੍ਰੀ ਐਵਾਰਡੀ ਕਰਤਾਰ ਸਿੰਘ, ਇੰਡੀਅਨ ਹਾਕੀ ਗੌਲਡਨ ਗਰਲ ਅਤੇ ਅਰਜੁਨ ਐਵਾਰਡੀ ਰਾਜਬੀਰ ਕੌਰ, ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਅਤੇ ਸਾਬਕਾ ਹਾਕੀ ਓਲੰਪੀਅਨ ਅਤੇ ਅਰਜੁਨ ਐਵਾਰਡੀ ਗੁਰਮੇਲ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਆਪਣੇ ਦੇਸ਼ ਲਈ ਜਿੱਤੇ ਰਾਸ਼ਟਰੀ ਐਵਾਰਡ ਸਰਕਾਰ ਨੂੰ ਮੋੜ ਦਿਆਂਗੇ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਆਏ ਪਹਿਲਵਾਨ ਬਜਰੰਗ ਪੂਨੀਆ ਅਤੇ ਬਬੀਤਾ ਫੋਗਾਟ ਸਮੇਤ ਇਹ ਦਿੱਗਜ ਖਿਡਾਰੀ
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ 2 ਮਹੀਨੇ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹੁਣ ਪਿਛਲੇ 5 ਦਿਨਾਂ ਤੋਂ ਜਾਰੀ ਧਰਨਾ-ਪ੍ਰਦਰਸ਼ਨ ਦੌਰਾਨ ਕਿਸਾਨ ਭਰਾਵਾਂ ਵੱਲੋਂ ਕੋਈ ਹੱਥੋਪਾਈ ਜਾਂ ਕੁੱਟਮਾਰ ਨਹੀਂ ਕੀਤੀ ਗਈ ਪਰ ਫਿਰ ਵੀ ਉਨ੍ਹਾਂ ਨੂੰ ਰੋਕਣ ਲਈ ਬੀ. ਐੱਸ. ਐੱਫ., ਆਰਮੀ ਅਤੇ ਜਗ੍ਹਾ-ਜਗ੍ਹਾ ਬਾਰਡਰਾਂ 'ਤੇ ਨਾਕੇ ਲਾ ਦਿੱਤੇ ਗਏ ਹਨ, ਇੱਥੋਂ ਤੱਕ ਸੈਂਕੜੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰੋਕਣ ਲਈ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ, ਜੋ ਕਿ ਸਰਾਸਰ ਗਲਤ ਹੈ।
ਇਹ ਵੀ ਪੜ੍ਹੋ: LPG ਗੈਸ ਸਿਲੰਡਰ ਦੀ ਨਵੀਂ ਕੀਮਤ ਜਾਰੀ, ਜਾਣੋ ਦਸੰਬਰ ਮਹੀਨੇ ਲਈ ਭਾਅ
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਹੋ ਰਹੇ ਇਸ ਵਤੀਰੇ ਦੇ ਵਿਰੋਧ ਵਿਚ ਮੈਂ ਆਪਣੇ ਸਾਰੇ ਰਾਸ਼ਟਰੀ ਐਵਾਰਡ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਉਥੇ ਹੀ ਗੁਰਮੇਲ ਸਿੰਘ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਜਬੀਰ ਕੌਰ ਰਾਏ ਸਮੇਤ ਹੋਰ ਕਈ ਖੇਡ ਸਿਤਾਰਿਆਂ ਨੇ ਵੀ ਅੰਦੋਲਨਕਾਰੀ ਕਿਸਾਨਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਨ ਲਈ ਆਪਣੇ ਰਾਸ਼ਟਰੀ ਪੁਰਸਕਾਰਾਂ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਸੱਜਣ ਸਿੰਘ ਚੀਮਾ ਨੇ ਐਲਾਨ ਕੀਤਾ, 'ਅਸੀਂ ਇਹ ਐਵਾਰਡ ਕੇਂਦਰ ਸਰਕਾਰ ਨੂੰ ਵਾਪਸ ਕਰਨ ਲਈ ਅਗਲੇ ਹਫ਼ਤੇ ਦੇ ਸ਼ੁਰੂ ਵਿਚ ਦਿੱਲੀ ਜਾਵਾਂਗੇ।
ਇਹ ਵੀ ਪੜ੍ਹੋ: QR ਕੋਡ ਦੇ ਇਸਤੇਮਾਲ ਨੂੰ ਲੈ ਕੇ ਕੰਪਨੀਆਂ ਨੂੰ ਰਾਹਤ, ਨਹੀਂ ਲੱਗੇਗਾ ਜੁਰਮਾਨਾ