ਸਾਕਸ਼ੀ ਨੇ ਕੀਤਾ ਜਬਰ-ਜ਼ਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੇਣ ਵਾਲੇ ਬਿੱਲ ਦਾ ਸਮਰਥਨ
Wednesday, Dec 06, 2017 - 01:50 AM (IST)
ਭੋਪਾਲ— ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਮੱਧ ਪ੍ਰਦੇਸ਼ ਵਿਧਾਨ ਸਭਾ 'ਚ 12 ਸਾਲ ਦੀ ਉਮਰ ਤਕ ਦੀਆਂ ਕੁੜੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਵਾਲੇ ਬਿੱਲ ਨੂੰ ਕੱਲ ਸਰਬਸੰਮਤੀ ਨਾਲ ਪਾਸ ਕਰਨ ਦੀ ਸ਼ਲਾਘਾ ਕਰਦਿਆਂ ਇਸ ਦਾ ਸਮਰਥਨ ਕੀਤਾ। ਮੱਧ ਪ੍ਰਦੇਸ਼ ਵਿਧਾਨ ਸਭਾ ਵਲੋਂ ਕੱਲ ਸਰਬਸੰਮਤੀ ਨਾਲ ਲਏ ਗਏ ਇਸ ਫੈਸਲੇ 'ਤੇ ਅੱਜ ਮੀਡੀਆ ਦੇ ਸਵਾਲ 'ਤੇ ਸਾਕਸ਼ੀ ਨੇ ਕਿਹਾ ਕਿ ਮੈਂ ਇਸ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।
