ਸੁਰੇਸ਼ ਰੈਨਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸੜਕ ਹਾਦਸੇ 'ਚ ਭਰਾ ਸਣੇ 2 ਕਰੀਬੀਆਂ ਦੀ ਮੌਤ

05/02/2024 3:14:21 PM

ਕਾਂਗੜਾ : ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਵਿੱਚੋਂ ਇਕ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਮਾਮੇ ਦਾ ਪੁੱਤਰ ਦੱਸਿਆ ਜਾਂਦਾ ਹੈ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਫਰਾਰ ਟੈਕਸੀ ਚਾਲਕ ਦਾ ਪਿੱਛਾ ਕਰਕੇ ਮੰਡੀ ਤੋਂ ਕਾਬੂ ਕਰ ਲਿਆ ਹੈ।
ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 11.30 ਵਜੇ ਪਿੰਡ ਗੱਗਲ ਵਿਖੇ ਹਿਮਾਚਲ ਟਿੰਬਰ ਨੇੜੇ ਕਿਸੇ ਅਣਪਛਾਤੇ ਡਰਾਈਵਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ | ਸਕੂਟਰੀ ਨੂੰ ਟੱਕਰ ਮਾਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਸਕੂਟਰੀ ਚਾਲਕ ਸੌਰਵ ਕੁਮਾਰ ਵਾਸੀ ਗੱਗਲ ਅਤੇ ਸ਼ੁਭਮ ਵਾਸੀ ਕੁਠਮਾਂ ਦੀ ਮੌਤ ਹੋ ਗਈ। ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਗੱਗਲ ਪੁਲਸ ਨੇ ਮੁਲਜ਼ਮ ਸ਼ੇਰ ਸਿੰਘ ਵਾਸੀ ਜ਼ਿਲ੍ਹਾ ਮੰਡੀ ਦੀ ਗੱਡੀ ਨੂੰ ਕਾਬੂ ਕਰ ਲਿਆ ਹੈ।
ਪੁਲਸ ਨੇ ਕੀਤੀ ਪੁਸ਼ਟੀ 
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਪੀ ਕਾਂਗੜਾ ਸ਼ਾਲਿਨੀ ਅਗਰੀਹੋਤਰੀ ਨੇ ਦੱਸਿਆ ਕਿ ਮੰਗਲਵਾਰ ਰਾਤ ਗੱਗਲ ਥਾਣੇ ਅਧੀਨ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਸੌਰਭ ਵਾਸੀ ਗੱਗਲ ਅਤੇ ਸ਼ੁਭਮ ਵਾਸੀ ਬਨੋਈ ਵਜੋਂ ਹੋਈ ਹੈ। ਇਨ੍ਹਾਂ ਨੌਜਵਾਨਾਂ ਨੂੰ ਟੱਕਰ ਮਾਰ ਕੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਫਰਾਰ ਡਰਾਈਵਰ ਦਾ ਪਿੱਛਾ ਕੀਤਾ, ਜਿਸ ਨੂੰ ਮੰਡੀ ਤੋਂ ਹਿਰਾਸਤ 'ਚ ਲੈ ਕੇ ਕਾਂਗੜਾ ਲਿਆਂਦਾ ਜਾ ਰਿਹਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Aarti dhillon

Content Editor

Related News