ਸੁਸ਼ੀਲ ਕੁਮਾਰ ਨੇ ਦਿੱਲੀ ਕੋਰਟ ''ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋ ਸਕਦੀ ਹੈ ਸੁਣਵਾਈ

Tuesday, Oct 05, 2021 - 12:23 AM (IST)

ਸੁਸ਼ੀਲ ਕੁਮਾਰ ਨੇ ਦਿੱਲੀ ਕੋਰਟ ''ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋ ਸਕਦੀ ਹੈ ਸੁਣਵਾਈ

ਨਵੀਂ ਦਿੱਲੀ- ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਦਾ ਰੁਖ ਕਰ ਛਤਰਸਾਲ ਸਟੇਡੀਅਮ ਹੱਤਿਆ ਮਾਮਲੇ 'ਚ ਜ਼ਮਾਨਤ ਦੀ ਅਪੀਲ ਕੀਤੀ। ਕੁਮਾਰ ਨੇ ਅਦਾਲਤ ਦੋਸ਼ ਲਗਾਇਆ ਕਿ ਪੁਲਸ ਨੇ ਉਸਦੇ ਵਿਰੁੱਧ ਝੂਠਾ ਮਾਮਲਾ ਦਰਜ ਕੀਤਾ ਹੈ। ਉਸਦੀ 'ਖਰਾਬ ਚਿੱਤਰ' ਪੇਸ਼ ਕੀਤੀ ਹੈ। ਇਸ ਸਾਲ ਮਈ ਵਿਚ ਕੁਮਾਰ ਨੇ ਕੁਝ ਹੋਰ ਲੋਕਾਂ ਦੇ ਨਾਲ ਮਿਲ ਕੇ ਸਾਬਕਾ ਜੂਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਤੇ ਉਸਦੇ ਦੋਸਤਾਂ 'ਤੇ ਸਟੇਡੀਅਮ 'ਚ ਹਮਲਾ ਕੀਤਾ ਸੀ। ਬਾਅਦ ਵਿਚ ਧਨਖੜ ਨੇ ਦਮ ਤੋੜ ਦਿੱਤਾ ਸੀ। ਮਾਮਲਾ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਸੀ।

ਇਹ ਖ਼ਬਰ ਪੜ੍ਹੋ- ਫਰਾਂਸੀਸੀ ਫੁੱਟਬਾਲ ਲੀਗ : ਰੇਨੇਸ ਨੇ PSG ਨੂੰ 2-0 ਨਾਲ ਹਰਾਇਆ


ਵਧੀਕ ਸੈਸ਼ਨ ਜੱਜ ਸ਼ਿਵਾਜੀ ਆਨੰਦ ਮੰਗਲਵਾਰ ਨੂੰ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪੀੜਤ ਅਤੇ ਸ਼ਿਕਾਇਤਕਰਤਾ ਵਲੋਂ ਪੇਸ਼ ਹੋਏ ਵਕੀਲ ਨਿਤਿਨ ਵਸ਼ਿਸ਼ਟ ਨੇ ਕਿਹਾ ਕਿ ਕੁਮਾਰ ਨੂੰ ਜ਼ਮਾਨਤ 'ਤੇ ਰਿਹਾ ਨਹੀਂ ਕੀਤਾ ਜਾਣਾ ਚਾਹੀਦਾ। ਕਾਰਨ ਹੈ ਕਿ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਹੈ ਅਜੇ ਬਾਕੀ ਹਨ। ਕੁਮਾਰ ਦੇ ਨਾਲ ਮਿਲ ਕੇ ਉਹ ਲੋਰ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। 

ਇਹ ਖ਼ਬਰ ਪੜ੍ਹੋ- ਸਰਵਸ੍ਰੇਸ਼ਠ ਖਿਡਾਰੀ ਉਪਲੱਬਧ ਹੋਣ 'ਤੇ ਹੀ ਏਸ਼ੇਜ਼ ਖੇਡੇਗੀ ਇੰਗਲੈਂਡ ਟੀਮ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News