ਸੱਯਦ ਮੁਸ਼ਤਾਕ ਅਲੀ ਟਰਾਫੀ : ਪੰਜਾਬ ਦੀ ਕਰਨਾਟਕ ’ਤੇ ਵੱਡੀ ਜਿੱਤ

01/13/2021 3:17:35 AM

ਬੈਂਗਲੁਰੂ – ਸੱਯਦ ਮੁਸ਼ਤਾਕ ਅਲੀ ਟਰਾਫੀ ਟੀ-20 ਟੂਰਨਾਮੈਂਟ ਦੇ ਗਰੁੱਪ-ਏ ਵਿਚ ਮੰਗਲਵਾਰ ਨੂੰ ਪੰਜਾਬ ਨੇ ਕਰਨਾਟਕ ’ਤੇ ਅਸਾਨ ਜਿੱਤ ਦਰਜ ਕੀਤੀ। ਪੰਜਾਬ ਨੇ ਸਿਧਾਰਥ ਕੌਲ (26 ਦੌੜਾਂ ’ਤੇ 4 ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਤੇ ਪ੍ਰਭਸਿਮਰਨ ਸਿੰਘ (52 ਗੇਂਦਾਂ ’ਤੇ ਅਜੇਤੂ 89 ਦੌੜਾਂ) ਦੀ ਸ਼ਾਨਦਾਰ ਪਾਰੀ ਨਾਲ 32 ਗੇਂਦਾਂ ਬਾਕੀ ਰਹਿੰਦਿਆਂ ਹੀ ਕਰਨਾਟਕ ਨੂੰ ਹਰਾ ਦਿੱਤਾ। ਕਰਨਾਟਕ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ’ਤੇ 125 ਦੌੜਾਂ ਹੀ ਬਣਾ ਸਕੀ। ਉਸ ਵਲੋਂ ਰੋਹਨ ਨੇ ਸਭ ਤੋਂ ਵੱਧ 32 ਦੌੜਾਂ ਬਣਾਈਆਂ। ਪੰਜਾਬ ਨੇ ਸਿਰਫ 14.4 ਓਵਰਾਂ ਵਿਚ ਇਕ ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ।


ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News