T-20 : ਪਾਕਿ ਨੇ ਸਕਾਟਲੈਂਡ ਨੂੰ 84 ਦੌੜਾਂ ਨਾਲ ਹਰਾਇਆ

06/13/2018 11:42:36 PM

ਐਡੀਨਬਰਗ— ਪਾਕਿਸਤਾਨ ਤੇ ਸਕਾਟਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ ਨੂੰ ਖੇਡਿਆ ਗਿਆ। ਜਿਸ 'ਚ ਪਾਕਿਸਤਾਨ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਸਕਾਟਲੈਂਡ ਨੂੰ 167 ਦੌੜਾਂ ਦਾ ਟੀਚਾ ਦਿੱਤਾ। ਬੱਲੇਬਾਜ਼ੀ ਕਰਨ ਉਤਰੀ ਸਕਾਟਲੈਂਡ ਦੀ ਪੂਰੀ ਟੀਮ 82 ਦੌੜਾਂ 'ਤੇ ਢੇਰ ਹੋ ਗਈ ਤੇ ਪਾਕਿਸਤਾਨ ਨੇ ਇਹ ਮੈਚ 84 ਦੌੜਾਂ ਨਾਲ ਜਿੱਤ ਲਿਆ ਤੇ ਪਾਕਿਸਤਾਨ ਨੇ ਟੀ-20 ਸੀਰੀਜ਼ 'ਤੇ ਕਬਜ਼ਾ ਕਰ ਲਿਆ। ਇਸ ਤੋਂ ਪਹਿਲੇ ਟੀ-20 ਮੈਚ 'ਚ ਪਾਕਿਸਤਾਨ ਨੇ ਸਾਕਟਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਸੀ।