T20 : ਆਸਟਰੇਲੀਆ ਨੂੰ 12 ਦੌੜਾਂ ਨਾਲ ਹਰਾ ਦੱ. ਅਫਰੀਕਾ ਨੇ ਸੀਰੀਜ਼ ''ਚ ਕੀਤੀ ਬਰਾਬਰੀ

Sunday, Feb 23, 2020 - 09:33 PM (IST)

T20 : ਆਸਟਰੇਲੀਆ ਨੂੰ 12 ਦੌੜਾਂ ਨਾਲ ਹਰਾ ਦੱ. ਅਫਰੀਕਾ ਨੇ ਸੀਰੀਜ਼ ''ਚ ਕੀਤੀ ਬਰਾਬਰੀ

ਪੋਰਟ ਐਲਿਜ਼ਾਬੇਥ— ਦੱਖਣੀ ਅਫਰੀਕਾ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਅੱਜ ਦੂਜਾ ਮੈਚ ਪੋਰਟ ਐਲਿਜ਼ਾਬੇਥ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ 159 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ 20 ਓਵਰਾਂ 'ਚ 6 ਵਿਕਟਾਂ 'ਤੇ 146 ਸਕੋਰ ਹੀ ਬਣਾ ਸਕੀ ਤੇ ਦੱਖਣੀ ਅਫਰੀਕਾ ਨੇ ਇਹ ਮੈਚ 12 ਦੌੜਾਂ ਨਾਲ ਜਿੱਤ ਲਿਆ ਤੇ ਟੀ-20 ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ।  ਟੀ-20 ਸੀਰੀਜ਼ ਦਾ ਆਖਰੀ ਮੈਚ ਹੁਣ 26 ਫਰਵਰੀ ਨੂੰ ਕੈਪਟਾਊਨ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ 3 ਮੈਚਾਂ ਦੀ ਵਨ ਡੇ ਸੀਰੀਜ਼ ਖੇਡੀ ਜਾਵੇਗੀ, ਜਿਸ ਦਾ ਪਹਿਲਾ ਮੈਚ 29 ਫਰਵਰੀ, ਦੂਜਾ 4 ਮਾਰਚ, ਤੀਜਾ 7 ਮਾਰਚ ਨੂੰ ਖੇਡਿਆ ਜਾਵੇਗਾ।

PunjabKesari
ਦੱਖਣੀ ਅਫਰੀਕਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਕਵਿੰਟਨ ਡੀ ਕੌਕ ਨੇ 47 ਗੇਂਦਾਂ 'ਚ 5 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 70 ਦੌੜਾਂ ਬਣਾਈਆਂ।


author

Gurdeep Singh

Content Editor

Related News