ਟੀ-20 : ਰੋਮਾਂਚਕ ਮੁਕਾਬਲੇ ''ਚ ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾਇਆ
Saturday, Feb 15, 2020 - 01:47 AM (IST)

ਡਰਬਨ— ਦੱਖਣੀ ਅਫਰੀਕਾ ਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਸ਼ੁੱਕਰਵਾਰ ਨੂੰ ਡਰਬਨ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ 205 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ 20 ਓਵਰਾਂ 'ਚ 7 ਵਿਕਟਾਂ 'ਤੇ 202 ਦੌੜਾਂ ਹੀ ਬਣਾ ਸਕੀ ਤੇ ਇੰਗਲੈਂਡ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਇੰਗਲੈਂਡ ਨੇ ਟੀ-20 ਸੀਰੀਜ਼ 'ਚ 1-1 ਦੀ ਬਰਾਬਰੀ ਕਰ ਲਈ ਹੈ। ਪਹਿਲੇ ਮੈਚ 'ਚ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 1 ਦੌੜ ਨਾਲ ਹਰਾਇਆ ਸੀ। ਹੁਣ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ 16 ਫਰਵਰੀ ਨੂੰ ਖੇਡਿਆ ਜਾਵੇਗਾ।