ਟੀ20 : ਭਾਰਤ ''ਏ'' ਨੇ ਆਸਟਰੇਲੀਆ ''ਏ'' ਨੂੰ 4 ਵਿਕਟਾਂ ਨਾਲ ਹਰਾਇਆ
Monday, Oct 22, 2018 - 10:53 PM (IST)

ਮੁੰਬਈ— ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟਰੇਲੀਆ 'ਏ' ਨੂੰ 4 ਵਿਕਟਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ 'ਏ' ਦੀ ਹੀਥਰ ਗ੍ਰਹਮ ਨੇ 43 ਦੌੜਾਂ ਦੀ ਬਦੌਲਤ 20 ਓਵਰ 'ਚ 6 ਵਿਕਟਾਂ 'ਤੇ 160 ਦੌੜਾਂ ਬਣਾਈਆਂ ਸਨ। ਜਵਾਬ 'ਚ ਭਾਰਤੀ ਟੀਮ ਵਲੋਂ ਮੰਧਾਨਾ ਤੇ ਹਰਮਨਪ੍ਰੀਤ ਦੀ ਸ਼ਾਨਦਾਰ ਪਾਰੀਆਂ ਦੇ ਦਮ 'ਤੇ 4 ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਭਾਰਤੀ ਟੀਮ ਨੇ ਇਕ ਓਵਰ ਰਹਿੰਦਿਆ 6 ਵਿਕਟਾਂ 'ਤੇ 163 ਦੌੜਾਂ ਬਣਾਈਆਂ। ਮੰਧਾਨਾ ਨੇ 40 ਗੇਂਦਾਂ 'ਚ 72 ਤੇ ਕੌਰ ਨੇ 39 ਗੇਂਦਾਂ 'ਚ 45 ਦੌੜਾਂ ਦਾ ਯੋਗਦਾਨ ਦਿੱਤਾ।