ਟੀ-20 : ਪਾਕਿ ਨੇ ਵਿੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

04/04/2018 1:29:26 AM

ਕਰਾਚੀ— ਪਾਕਿਸਤਾਨ ਤੇ ਵੈਸਟਇੰਡੀਜ਼ ਦੇ ਟੀ-20 ਸੀਰੀਜ਼ ਦਾ 3 ਮੈਚ ਮੰਗਲਵਾਰ ਨੂੰ ਕਰਾਚੀ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵਿੰਡੀਜ਼ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ 154 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ।


Related News