ਟੀ-20 : ਵਿੰਡੀਜ਼ ਨੇ ਸ਼੍ਰੀਲੰਕਾ ਨੂੰ 25 ਦੌੜਾਂ ਨਾਲ ਹਰਾਇਆ

03/04/2020 10:41:23 PM

ਪਾਲੈਕੇਲੇ— ਵੈਸਟਇੰਡੀਜ਼ ਤੇ ਸ਼੍ਰੀਲੰਕਾ ਵਿਚਾਲੇ 2 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਬੁੱਧਵਾਰ ਨੂੰ ਪਾਲੈਕੇਲੇ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ ਸ਼੍ਰੀਲੰਕਾ ਨੂੰ 197 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 19.1 ਓਵਰਾਂ 'ਚ 171 ਦੌੜਾਂ 'ਤੇ ਢੇਰ ਹੋ ਗਈ ਤੇ ਵੈਸਟਇੰਡੀਜ਼ ਨੇ ਇਹ ਮੈਚ 25 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਵੈਸਟਇੰਡੀਜ਼ ਨੇ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਟੀ-20 ਸੀਰੀਜ਼ ਦਾ ਦੂਜਾ ਮੈਚ ਪਾਲੈਕੇਲੇ 'ਚ 6 ਮਾਰਚ ਨੂੰ ਖੇਡਿਆ ਜਾਵੇਗਾ।

PunjabKesari
ਵੈਸਟਇੰਡੀਜ਼ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਲਿੰਡਲ ਸਿਮੰਸ ਨੇ ਅਜੇਤੂ 67 ਦੌੜਾਂ ਦੀ ਪਾਰੀ ਖੇਡੀ, ਜਿਸ 'ਚ 7 ਚੌਕੇ ਤੇ 2 ਛੱਕੇ ਸ਼ਾਮਲ ਹਨ ਤੇ ਵਿੰਡੀਜ਼ ਦੇ ਗੇਂਦਬਾਜ਼ ਨੇ ਧਮਾਕੇਦਾਰ ਗੇਂਦਬਾਜ਼ੀ ਕਰਦੇ ਹੋਏ 3 ਓਵਰਾਂ 'ਚ 28 ਦੌੜਾਂ 'ਤੇ 5 ਵਿਕਟਾਂ ਹਾਸਲ ਕੀਤੀਆਂ।

PunjabKesari


Gurdeep Singh

Content Editor

Related News