ਟੀ-20 : ਜ਼ਿੰਬਾਬਵੇ ਨੇ ਪਾਕਿ ਨੂੰ 19 ਦੌੜਾਂ ਨਾਲ ਹਰਾਇਆ

Friday, Apr 23, 2021 - 09:53 PM (IST)

ਟੀ-20 : ਜ਼ਿੰਬਾਬਵੇ ਨੇ ਪਾਕਿ ਨੂੰ 19 ਦੌੜਾਂ ਨਾਲ ਹਰਾਇਆ

ਹਰਾਰੇ- ਲਯੂਕ ਜੋਂਗਵੇ (18 ਦੌੜਾਂ 'ਤੇ ਚਾਰ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਨੇ ਪਾਕਿਸਤਾਨ ਨੂੰ ਦੂਜੇ ਟੀ-20 ਮੁਕਾਬਲੇ 'ਚ ਸ਼ੁੱਕਰਵਾਰ ਨੂੰ 19 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-1 ਨਾਲ ਬਰਾਬਰੀ ਹਾਸਲ ਕਰ ਲਈ ਹੈ।

ਇਹ ਖ਼ਬਰ ਪੜ੍ਹੋ- ਮੇਸੀ ਨੇ ਦਿਵਾਈ ਬਾਰਸੀਲੋਨਾ ਨੂੰ ਸ਼ਾਨਦਾਰ ਜਿੱਤ

PunjabKesari
ਪਾਕਿਸਤਾਨ ਤੋਂ ਪਹਿਲੇ ਮੈਚ 11 ਦੌੜਾਂ ਨਾਲ ਹਾਰਨ ਤੋਂ ਬਾਅਦ ਜ਼ਿੰਬਾਬਵੇ ਨੇ ਦੂਜੇ ਮੈਚ 'ਚ ਸ਼ਾਨਦਾਰ ਵਾਪਸੀ ਕੀਤੀ ਤੇ 20 ਓਵਰਾਂ 'ਚ 9 ਵਿਕਟਾਂ 'ਤੇ 118 ਦੌੜਾਂ ਬਣਾਈਆਂ। ਜ਼ਿੰਬਾਬਵੇ ਨੇ ਫਿਰ ਪਾਕਿਸਤਾਨ ਦੀ ਟੀਮ ਨੂੰ 19.5 ਓਵਰਾਂ 'ਚ ਸਿਰਫ 99 ਦੌੜਾਂ 'ਤੇ ਢੇਰ ਕਰ ਦਿੱਤਾ। ਜੋਂਗਵੇ ਨੇ 3.5 ਓਵਰ ਦੀ ਸ਼ਾਨਦਾਰ ਗੇਂਦਬਾਜ਼ੀ 'ਚ 18 ਦੌੜਾਂ 'ਤੇ ਚਾਰ ਵਿਕਟਾਂ ਤੇ ਰਿਆਨ ਬੁਰਲ ਨੇ 21 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ 45 ਗੇਂਦਾਂ 'ਚ ਪੰਜ ਚੌਕਿਆਂ ਦੀ ਮਦਦ ਨਾਲ ਸਭ ਤੋਂ ਜ਼ਿਆਦਾ 41 ਦੌੜਾਂ ਬਣਾਈਆਂ। ਆਜ਼ਮ 16ਵੇਂ ਓਵਰ 'ਚ ਟੀਮ ਦੇ 78 ਦੇ ਸਕੋਰ 'ਤੇ ਚੌਥੇ ਬੱਲੇਬਾਜ਼ ਦੇ ਰੂਪ 'ਚ ਆਊਟ ਹੋਏ। ਪਾਕਿਸਤਾਨ ਨੇ ਆਪਣੀਆਂ ਆਖਰੀ 7 ਵਿਕਟਾਂ ਸਿਰਫ 21 ਦੌੜਾਂ 'ਤੇ ਗੁਆ ਦਿੱਤੀਆਂ। ਚਾਰ ਵਿਕਟਾਂ ਹਾਸਲ ਕਰਨ ਵਾਲੇ ਜੋਂਗਵੇ ਨੂੰ ਪਲੇਅਰ ਆਫ ਦਿ ਮੈਚ ਦਾ ਪੁਰਸਕਾਰ ਮਿਲਿਆ।

ਇਹ ਖ਼ਬਰ ਪੜ੍ਹੋ- ECB ਨੇ ਦਿੱਤਾ ਵੱਡਾ ਬਿਆਨ, IPL ਨਹੀਂ ਖੇਡ ਸਕੇਗਾ ਆਰਚਰ

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News