ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚਾਲੇ ਟੀ-20 ਕ੍ਰਿਕਟ ਸੀਰੀਜ਼ ਰੱਦ
Wednesday, Feb 09, 2022 - 01:19 PM (IST)
ਵੈਲਿੰਗਟਨ (ਭਾਸ਼ਾ)- ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚਾਲੇ ਅਗਲੇ ਮਹੀਨੇ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਕ੍ਰਿਕਟ ਸੀਰੀਜ਼ ਨੂੰ ਕੋਰੋਨਾ ਨਾਲ ਸਬੰਧਤ ਸਰਹੱਦੀ ਪਾਬੰਦੀਆਂ ਕਾਰਨ ਰੱਦ ਕਰ ਦਿੱਤਾ ਗਿਆ ਹੈ। ਆਸਟਰੇਲੀਆ ਨੇ ਪਿਛਲੇ ਸਾਲ ਨਵੰਬਰ ਵਿਚ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਦੋਵਾਂ ਟੀਮਾਂ ਨੇ ਨੇਪੀਅਰ ਵਿਚ 17 ਤੋਂ 20 ਮਾਰਚ ਤੱਕ 3 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਸੀ।
ਇਹ ਵੀ ਪੜ੍ਹੋ: ICC ਮਹਿਲਾ ਵਨਡੇ ਰੈਂਕਿੰਗ ’ਚ ਮੰਧਾਨਾ 5ਵੇਂ ਸਥਾਨ ’ਤੇ ਅਤੇ ਮਿਤਾਲੀ ਦੂਜੇ ਨੰਬਰ ’ਤੇ ਬਰਕਰਾਰ
ਨਿਊਜ਼ੀਲੈਂਡ ਨੇ ਓਮੀਕਰੋਨ ਵੇਰੀਐਂਟ ਦੀ ਸ਼ੁਰੂਆਤ ਤੋਂ ਬਾਅਦ ਅੰਤਰਰਾਸ਼ਟਰੀ ਸਰਹੱਦਾਂ ਨੂੰ ਮੁੜ ਖੋਲ੍ਹਣ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿਚ ਸੀਰੀਜ਼ ਨਹੀਂ ਖੇਡੀ ਜਾ ਸਕਦੀ, ਕਿਉਂਕਿ ਆਸਟਰੇਲੀਆਈ ਟੀਮ ਨੇ ਆਈਸੋਲੇਸ਼ਨ ਦਾ ਇੰਤਜ਼ਾਮ ਨਹੀਂ ਕੀਤਾ ਹੈ। ਨਿਊਜ਼ੀਲੈਂਡ ਕ੍ਰਿਕੇਟ ਦੇ ਮੁੱਖ ਕਾਰਜਕਾਰੀ ਡੇਵਿਡ ਵ੍ਹਾਈਟ ਨੇ ਇਕ ਬਿਆਨ ਵਿਚ ਕਿਹਾ, ‘ਜਿਸ ਸਮੇਂ ਸੀਰੀਜ਼ ਨਿਰਧਾਰਤ ਕੀਤੀ ਗਈ ਸੀ, ਸਾਨੂੰ ਉਮੀਦ ਸੀ ਕਿ ਅੰਤਰ-ਤਸਮਾਨੀਆ ਸਰਹੱਦ ਖੁੱਲ੍ਹ ਜਾਵੇਗੀ ਪਰ ਓਮੀਕਰੋਨ ਦੇ ਆਉਣ ਤੋਂਂਬਾਅਦ ਸਭ ਕੁਝ ਬਦਲ ਗਿਆ ਅਤੇ ਅਜਿਹੇ ਵਿਚ ਇਹ ਸੀਰੀਜ਼ ਨਹੀਂ ਖੇਡੀ ਜਾ ਸਕਦੀ ਹੈ।’
ਇਹ ਵੀ ਪੜ੍ਹੋ: ਮਾਂ ਦੇ ਓਲੰਪਿਕ ਚੈਂਪੀਅਨ ਬਣਨ ਦੇ 50 ਸਾਲ ਬਾਅਦ ਪੁੱਤਰ ਨੇ ਜਿੱਤਿਆ ਚਾਂਦੀ ਦਾ ਤਗਮਾ
ਨਿਊਜ਼ੀਲੈਂਡ ਵਿਚ 4 ਮਾਰਚ ਤੋਂ ਮਹਿਲਾ ਵਿਸ਼ਵ ਕੱਪ ਹੋਣਾ ਹੈ, ਜਿਸ ਵਿਚ ਹਿੱਸਾ ਲੈ ਰਹੀਆਂ 7 ਟੀਮਾਂ ਭਾਰਤ, ਇੰਗਲੈਂਡ, ਆਸਟ੍ਰੇਲੀਆ, ਦੱਖਣੀ ਅਫਰੀਕਾ, ਵੈਸਟਇੰਡੀਜ਼, ਪਾਕਿਸਤਾਨ ਅਤੇ ਬੰਗਲਾਦੇਸ਼ ਨੂੰ ਟੂਰਨਾਮੈਂਟ ਤੋਂ ਪਹਿਲਾਂ ਆਈਸੋਲੇਸ਼ਨ ਵਿਚ ਰਹਿਣਾ ਹੋਵੇਗਾ।
ਇਹ ਵੀ ਪੜ੍ਹੋ: ਮੋਹਾਲੀ ਵਿਰਾਟ ਕੋਹਲੀ ਦੇ 100ਵੇਂ ਟੈਸਟ ਦੀ ਕਰੇਗਾ ਮੇਜ਼ਬਾਨੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।