T20 : ਰੋਮਾਂਚਕ ਮੁਕਾਬਲੇ 'ਚ ਇੰਗਲੈਂਡ ਨੇ ਆਸਟਰੇਲੀਆ ਨੂੰ 2 ਦੌੜਾਂ ਨਾਲ ਹਰਾਇਆ
Saturday, Sep 05, 2020 - 03:23 AM (IST)
ਸਾਊਥੰਪਟਨ- ਇੰਗਲੈਂਡ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਸਾਊਥੰਪਟਨ 'ਚ ਖੇਡਿਆ ਗਿਆ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਟੀਮ ਨੇ 7 ਵਿਕਟਾਂ 'ਤੇ 20 ਓਵਰ ਖੇਡਦੇ ਹੋਏ ਆਸਟਰੇਲੀਆ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ 20 ਓਵਰਾਂ 'ਚ 6 ਵਿਕਟਾਂ 'ਤੇ 160 ਦੌੜਾਂ ਹੀ ਬਣਾ ਸਕੀ ਤੇ ਇੰਗਲੈਂਡ ਦੀ ਟੀਮ ਨੇ ਇਹ ਮੈਚ 2 ਦੌੜਾਂ ਨਾਲ ਜਿੱਤ ਲਿਆ। ਇੰਗਲੈਂਡ ਨੇ 3 ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਇੰਗਲੈਂਡ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਡੇਵਿਡ ਮਲਾਨ ਨੇ 43 ਗੇਂਦਾਂ 'ਤੇ 5 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ ਤੇ ਜੋਸ ਬਟਲਰ ਨੇ 44 ਦੌੜਾਂ ਦਾ ਯੋਗਦਾਨ ਦਿੱਤਾ।
ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਡੇਵਿਡ ਵਾਰਨਰ ਨੇ 58 ਦੌੜਾਂ, ਫਿੰਚ ਨੇ 46 ਦੌੜਾਂ, ਸਮਿਥ ਨੇ 18 ਦੌੜਾਂ ਅਤੇ ਮਾਰਕਸ ਸਟੋਇਨਸ ਨੇ ਜੇਤੂ 23 ਦੌੜਾਂ ਦਾ ਯੋਗਦਾਨ ਦਿੱਤਾ। ਟੀ-20 ਸੀਰੀਜ਼ ਦਾ ਦੂਜਾ ਮੈਚ 6 ਸਤੰਬਰ (ਐਤਵਾਰ) ਨੂੰ ਅਤੇ ਤੀਜਾ ਮੈਚ 8 ਸਤੰਬਰ ਨੂੰ ਸਾਊਥੰਪਟਨ 'ਚ ਖੇਡਿਆ ਜਾਵੇਗਾ।