ਟੀ-20 : ਆਇਰਲੈਂਡ ਨੇ ਰੋਮਾਂਚਕ ਮੁਕਾਬਲੇ 'ਚ ਵਿੰਡੀਜ਼ ਨੂੰ 4 ਦੌੜਾਂ ਨਾਲ ਹਰਾਇਆ
Thursday, Jan 16, 2020 - 02:16 AM (IST)

ਗ੍ਰੇਨਾਡਾ— ਆਇਰਲੈਂਡ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਬੁੱਧਵਾਰ ਨੂੰ ਗ੍ਰੇਨਾਡਾ 'ਚ ਖੇਡਿਆ ਗਿਆ। ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਇਰਲੈਂਡ ਨੇ ਆਪਣੀ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ ਤੇ ਪਹਿਲੀ ਵਿਕਟ ਦੇ ਲਈ 154 ਦੌੜਾਂ ਦੀ ਸਾਂਝੇਦਾਰੀ ਕੀਤੀ। ਆਇਰਲੈਂਡ ਦੀ ਟੀਮ ਨੇ 20 ਓਵਰਾਂ 7 ਵਿਕਟਾਂ 'ਤੇ 208 ਦੌੜਾਂ ਬਣਾਈਆਂ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 204 ਦੌੜਾਂ ਹੀ ਬਣਾ ਸਕੀ ਤੇ ਆਇਰਲੈਂਡ ਦੀ ਟੀਮ ਨੇ ਇਹ ਰੋਮਾਂਚਕ ਮੈਚ 4 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਆਇਰਲੈਂਡ ਦੀ ਟੀਮ ਨੇ ਟੀ-20 ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ। ਟੀ-20 ਸੀਰੀਜ਼ ਦਾ ਦੂਜਾ ਮੈਚ 19 ਜਨਵਰੀ ਨੂੰ ਖੇਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਵੈਸਟਇੰਡੀਜ਼ ਨੇ ਆਇਰਲੈਂਡ ਨੂੰ ਵਨ ਡੇ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕੀਤਾ।