ਟੀ-20 : ਪਾਕਿ ਨੇ ਦੱ. ਅਫਰੀਕਾ ਨੂੰ 27 ਦੌੜਾਂ ਨਾਲ ਹਰਾਇਆ
Thursday, Feb 07, 2019 - 01:20 AM (IST)
ਸੈਂਚੂਰੀਅਨ— ਪਾਕਿਸਤਾਨ ਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਬੁੱਧਵਾਰ ਨੂੰ ਸੈਂਚੂਰੀਅਨ 'ਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 169 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਉਤਰੀ ਦੱਖਣੀ ਅਫਰੀਕਾ ਦੀ ਟੀਮ ਨੇ 20 ਓਵਰਾਂ 'ਚ 9 ਵਿਕਟਾਂ 141 ਦੌੜਾਂ ਬਣਾਈਆਂ ਤੇ ਪਾਕਿਸਤਾਨ ਨੇ ਇਹ ਮੈਚ 27 ਦੌੜਾਂ ਨਾਲ ਜਿੱਤ ਲਿਆ।

ਦੱਖਣੀ ਅਫਰੀਕਾ ਨੇ ਪਹਿਲਾ ਮੈਚ 6 ਦੌੜਾਂ ਨਾਲ ਜਿੱਤਿਆ ਸੀ ਤੇ ਦੂਜਾ ਮੈਚ 7 ਦੌੜਾਂ ਨਾਲ ਜਿੱਤ ਕੇ ਪਹਿਲਾਂ ਹੀ ਟੀ-20 ਸੀਰੀਜ਼ 'ਤੇ ਕਬਜ਼ਾ ਕਰ ਲਿਆ ਸੀ। ਦੱਖਣੀ ਅਫਰੀਕਾ ਨੇ ਟੀ-20 ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ।
