T20 WC, IND v NZ : ਮੈਚ ਨਾਲ ਸਬੰਧਤ ਕੁਝ ਰੌਚਕ ਅੰਕੜਿਆਂ ''ਤੇ ਇਕ ਨਜ਼ਰ, ਇਹ ਹੋ ਸਕਦੀ ਹੈ ਪਲੇਇੰਗ 11

10/31/2021 1:24:44 PM

ਦੁਬਈ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਆਈ. ਸੀ. ਸੀ. (ਕੌਮਾਂਤਰੀ ਕ੍ਰਿਕਟ ਪਰਿਸ਼ਦ) ਟੀ-20 ਵਰਲਡ ਕੱਪ ਦਾ ਅੱਜ ਦਾ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟਡੀਅਮ 'ਚ ਖੇਡਿਆ ਜਾਵੇਗਾ। ਭਾਰਤ ਤੇ ਨਿਊਜ਼ੀਲੈਂਡ ਦੋਵੇਂ ਹੀ ਟੀਮਾਂ ਨੂੰ ਆਪਣੇ ਪਹਿਲੇ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ 'ਚ ਦੋਵੇਂ ਹੀ ਟੀਮ ਜਿੱਤ ਦਾ ਸਵਾਦ ਚੱਖਣ ਲਈ ਬੇਤਾਬ ਹੋਣਗੀਆਂ ਤੇ ਸਖ਼ਤ ਮੁਕਾਬਲੇ ਦੀ ਉਮੀਦ ਹੈ।

ਹੈਡ ਟੂ ਹੈਡ
ਦੋਵਾਂ ਦਰਮਿਆਨ ਕੁਲ ਖੇਡੇ ਗਏ ਟੀ-20 ਮੈਚ : 16 
ਭਾਰਤ ਨੇ ਜਿੱਤ- 8
ਨਿਊਜ਼ੀਲੈਂਡ ਨੇ ਜਿੱਤੇ- 8

ਇਹ ਵੀ ਪੜ੍ਹੋ : T-20 WC : ਨਿਊਜ਼ੀਲੈਂਡ ਵਿਰੁੱਧ ਵਾਪਸੀ ਦੀ ਕੋਸ਼ਿਸ਼ ਕਰੇਗਾ ਭਾਰਤ, ਇਹ ਹੋ ਸਕਦੀ ਹੈ ਟੀਮ ਇੰਡੀਆ ਦੀ ਰਣਨੀਤੀ

ਪਿੱਚ ਰਿਪੋਰਟ
ਸ਼ੁੱਕਰਵਾਰ ਸ਼ਾਮ ਦੁਬਈ 'ਚ ਪਾਕਿਸਤਾਨ ਵਿਰੁੱਧ ਖੇਡੇ ਗਏ ਮੈਚ 'ਚ ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਬਦਲ ਚੁਣਿਆ ਸੀ ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਟੀਚੇ ਦਾ ਪਿੱਛਾ ਕਰਨ ਵਾਲੀ ਪਾਕਿ ਟੀਮ ਨੇ ਜਿੱਤ ਹਾਸਲ ਕੀਤੀ ਸੀ। ਅਜਿਹੇ 'ਚ ਟਾਸ ਇਕ ਵਾਰ ਫਿਰ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਤੇ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੇਗੀ।

ਕਪਤਾਨ ਦੇ ਤੌਰ 'ਤੇ ਟੀ-20 ਇੰਟਰਨੈਸ਼ਨਲ 'ਚ ਵਿਰਾਟ ਕੋਹਲੀ ਬਨਾਮ ਵਿਲੀਅਮਸਨ 
ਜਿੱਤ

4 : ਵਿਰਾਟ ਕੋਹਲੀ
2 : ਕੇਨ ਵਿਲੀਅਮਸਨ

ਟਾਸ ਜਿੱਤਣਾ
5 : ਕੇਨ ਵਿਲੀਅਸਨ
1: ਵਿਰਾਟ ਕੋਹਲੀ

ਇਹ ਵੀ ਪੜ੍ਹੋ : ਸਾਬਕਾ ਆਸਟਰੇਲੀਆਈ ਆਲਰਾਊਂਡਰ ਐਲਨ ਡੇਵਿਡਸਨ ਦਾ 92 ਸਾਲ ਦੀ ਉਮਰ 'ਚ ਦਿਹਾਂਤ

ਸੰਭਾਵਿਤ ਪਲੇਇੰਗ ਇਲੈਵਨ
ਭਾਰਤ  : ਰੋਹਿਤ ਸ਼ਰਮਾ, ਕੇ. ਐੱਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਵਰੁਣ ਸੀਵੀ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ।

ਨਿਊਜ਼ੀਲੈਂਡ  : ਮਾਰਟਿਨ ਗੁਪਟਿਲ, ਡੇਰਿਲ ਮਿਸ਼ੇਲ, ਕੇਨ ਵਿਲੀਅਮਸਨ (ਕਪਤਾਨ), ਜੇਮਸ ਨੀਸ਼ਮ, ਡੇਵੋਨ ਕਾਨਵੇ, ਗਲੇਨ ਫਿਲਿਪਸ, ਟਿਮ ਸਿਫਰਟ (ਵਿਕਟਕੀਪਰ), ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਥੀ, ਟ੍ਰੇਂਟ ਬੋਲਟ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News