T20 WC 2022 : ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 20 ਦੌੜਾਂ ਨਾਲ ਹਰਾਇਆ

Tuesday, Nov 01, 2022 - 05:25 PM (IST)

T20 WC 2022 : ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 20 ਦੌੜਾਂ ਨਾਲ ਹਰਾਇਆ

ਸਪੋਰਟਸ ਡੈਸਕ- ਟੀ20 ਵਿਸ਼ਵ ਕੱਪ 2022 ਦੇ ਸੁਪਰ-12 ਗਰੁੱਪ-1 ਦਾ ਮੈਚ ਅੱਜ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਬ੍ਰਿਸਬੇਨ 'ਚ ਖੇਡਿਆ ਗਿਆ। ਮੈਚ 'ਚ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 20 ਦੌੜਾਂ ਨਾਲ ਹਰਾ ਦਿੱਤਾ ਹੈ।

ਇਹ ਵੀ ਪੜ੍ਹੋ : ਧੋਨੀ ਨੇ ਬਾਕੀ ਦੁਨੀਆ ਨੂੰ ਜੋ ਸਬਕ ਸਿਖਾਇਆ, ਉਸ ਦਾ ਖ਼ਾਮਿਆਜ਼ਾ ਸਾਨੂੰ ਭੁਗਤਣਾ ਪੈ ਰਿਹਾ ਹੈ : ਜਡੇਜਾ
 
ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਜੋਸ ਬਟਲਰ ਦੀਆਂ ਸ਼ਾਨਦਾਰ 73 ਦੌੜਾਂ ਤੇ ਹੇਲਸ ਦੀਆਂ 52 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਵਲੋਂ ਸਾਊਥੀ ਨੇ 1, ਸੈਂਟਨਰ ਨੇ 1, ਲਾਕੀ ਫਰਗਿਊਸਨ ਨੇ 2 ਤੇ ਈਸ਼ ਸੋਢੀ ਨੇ 1 ਵਿਕਟ ਲਈ।

ਇਹ ਵੀ ਪੜ੍ਹੋ : ਸ਼ੁਭਮਨ ਨੇ ਭਾਰਤੀ ਟੀ20 ਟੀਮ 'ਚ ਚੋਣ ਤੋਂ ਬਾਅਦ ਖੇਡੀ ਸੈਂਕੜੇ ਵਾਲੀ ਪਾਰੀ, 55 ਗੇਂਦਾਂ 'ਚ ਬਣਾਈਆਂ 126 ਦੌੜਾਂ

ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਇੰਗਲੈਂਡ ਨੇ ਇਹ ਮੈਚ 20 ਦੌੜਾਂ ਨਾਲ ਜਿੱਤ ਲਿਆ। ਨਿਊਜ਼ੀਲੈਂਡ ਵਲੋਂ ਗਲੇਨ ਫਿਲਿਪਸ ਨੇ 62, ਕਪਤਾਨ ਕੇਨ ਵਿਲੀਅਮਸਨ ਨੇ 40 ਦੌੜਾਂ ਦੀ ਪਾਰੀ ਖੇਡੀ। ਇੰਗਲੈਂਡ ਵਲੋਂ ਕ੍ਰਿਸ ਵੋਕਸ ਨੇ 2, ਸੈਮ ਕੁਰੇਨ ਨੇ 2, ਮਾਰਕ ਵੁੱਡ ਨੇ 1 ਤੇ ਬੇਨ ਸਟੋਕਸ ਨੇ 1 ਵਿਕਟ ਲਈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News