T20 WC 2024: ICC ਨੇ ਭਾਰਤੀ ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ, ਯੁਵਰਾਜ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Saturday, Apr 27, 2024 - 04:21 PM (IST)
ਸਪੋਰਟਸ ਡੈਸਕ— ਇਕ ਪਾਸੇ ਜਿੱਥੇ ਸਾਰੀਆਂ ਟੀਮਾਂ IPL 2024 'ਚ ਆਪਣਾ ਜ਼ਬਰਦਸਤ ਪ੍ਰਦਰਸ਼ਨ ਦੇਣ 'ਚ ਰੁੱਝੀਆਂ ਹੋਈਆਂ ਹਨ, ਉਥੇ ਹੀ ICC T20 ਵਿਸ਼ਵ ਕੱਪ ਦੀਆਂ ਤਿਆਰੀਆਂ ਵੀ ਜ਼ੋਰਾਂ 'ਤੇ ਹਨ। ਟੀ-20 ਵਿਸ਼ਵ ਕੱਪ 2024 1 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਗਿਆ ਹੈ।
ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਵਿਸ਼ਵ ਕੱਪ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਈਸੀਸੀ ਟੀ-20 ਵਿਸ਼ਵ ਕੱਪ 2024 ਤੋਂ ਪਹਿਲਾਂ ਹੀ ਯੁਵਰਾਜ ਸਿੰਘ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ। ਆਈਸੀਸੀ ਨੇ ਭਾਰਤੀ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੂੰ ਟੀ-20 ਵਿਸ਼ਵ ਕੱਪ 2024 ਦਾ ਬ੍ਰਾਂਡ ਅੰਬੈਸਡਰ ਚੁਣਿਆ ਹੈ।
ਇਹ ਵੀ ਪੜ੍ਹੋ : IPL 2024: ਪੰਜਾਬ ਕਿੰਗਜ਼ ਨੇ ਰਚਿਆ ਇਤਿਹਾਸ, ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ
ਜ਼ਿਕਰਯੋਗ ਹੈ ਕਿ ਯੁਵਰਾਜ ਸਿੰਘ ਨੇ ਆਈਸੀਸੀ ਟੀ-20 ਵਿਸ਼ਵ ਕੱਪ 2007 ਵਿੱਚ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਸਟੂਅਰਟ ਬ੍ਰਾਡ ਨੂੰ 6 ਗੇਂਦਾਂ ਵਿੱਚ 6 ਛੱਕੇ ਜੜੇ ਸਨ। ਆਈਸੀਸੀ ਨੇ ਯੁਵਰਾਜ ਨੂੰ ਆਪਣਾ ਬ੍ਰਾਂਡ ਅੰਬੈਸਡਰ ਚੁਣ ਕੇ ਸਨਮਾਨਿਤ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ 2007 ਅਤੇ ਆਈਸੀਸੀ ਵਨਡੇ ਵਿਸ਼ਵ ਕੱਪ 2011 ਜਿੱਤਿਆ ਸੀ, ਦੋਵਾਂ ਵਿਸ਼ਵ ਕੱਪਾਂ ਦੀ ਖਾਸ ਗੱਲ ਇਹ ਸੀ ਕਿ ਦੋਵੇਂ ਵਾਰ ਯੁਵਰਾਜ ਸਿੰਘ ਨੂੰ ਪਲੇਅਰ ਆਫ ਦਿ ਟੂਰਨਾਮੈਂਟ ਚੁਣਿਆ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e