T20 WC 2026 : ਇੰਗਲੈਂਡ ਨੇ ਸ਼੍ਰੀਲੰਕਾ ਨੂੰ ਦਿੱਤਾ 147 ਦੌੜਾਂ ਦਾ ਟੀਚਾ

Sunday, Feb 22, 2026 - 04:53 PM (IST)

T20 WC 2026 : ਇੰਗਲੈਂਡ ਨੇ ਸ਼੍ਰੀਲੰਕਾ ਨੂੰ ਦਿੱਤਾ 147 ਦੌੜਾਂ ਦਾ ਟੀਚਾ

ਸਪੋਰਟਸ ਡੈਸਕ-  ਟੀ20 ਵਿਸ਼ਵ ਕੱਪ ਦੇ ਸੁਪਰ 8 ਦੇ ਮੈਚ 'ਚ ਅੱਜ ਇੰਗਲੈਂਡ ਦਾ ਸਾਹਮਣਾ ਸ਼੍ਰੀਲੰਕਾ ਨਾਲ ਨਾਲ ਹੋ ਰਿਹਾ ਹੈ । ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 20 ਓਵਰਾਂ 'ਚ 9 ਵਿਕਟਾਂ ਗੁਆ ਕੇ 146 ਦੌੜਾਂ ਬਣਾਈਆਂ ਤੇ ਸ਼੍ਰੀਲੰਕਾ ਨੂੰ ਜਿੱਤ ਲਈ 147 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਲਈ ਫਿਲ ਸਾਲਟ ਨੇ 62 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਕੋਈ ਕਮਾਲ ਨਾ ਕਰ ਸਕਿਆ। ਸ਼੍ਰੀਲੰਕਾ ਲਈ ਦਿਲਸ਼ਾਨ ਮਦੁਸ਼ੰਕਾ ਨੇ 2, ਦੁਨਿਥ ਵੇਲਾਲੇਜ ਨੇ 3, ਮਹੀਸ਼ ਥੀਕਸ਼ਾਨਾ ਨੇ 2 ਤੇ ਦੁਸ਼ਮੰਥ ਚਮੀਰਾ ਨੇ 1 ਵਿਕਟਾਂ ਲਈਆਂ।

ਇਹ ਮੈਚ ਪੱਲੇਕੇਲੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ।  ਇੰਗਲੈਂਡ ਤੇ ਸ਼੍ਰੀਲੰਕਾ ਦੋਵੇਂ ਟੀਮਾਂ ਗਰੁੱਪ-ਬੀ ਵਿੱਚ ਹਨ, ਜਿਸ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਰਗੀਆਂ ਮਜ਼ਬੂਤ ਟੀਮਾਂ ਵੀ ਸ਼ਾਮਲ ਹਨ।


author

Tarsem Singh

Content Editor

Related News