T20 WC 2026: ਜ਼ਿੰਬਾਬਵੇ ਨੇ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

Thursday, Feb 19, 2026 - 06:50 PM (IST)

T20 WC 2026: ਜ਼ਿੰਬਾਬਵੇ ਨੇ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

ਕੋਲੰਬੋ : ਟੀ-20 ਵਿਸ਼ਵ ਕੱਪ ਦੇ ਗਰੁੱਪ-ਬੀ ਦੇ ਆਖਰੀ ਅਤੇ ਅਹਿਮ ਮੁਕਾਬਲੇ ਵਿੱਚ ਜ਼ਿੰਬਾਬਵੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ੍ਰੀਲੰਕਾ ਨੂੰ 6 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਇਸ ਜਿੱਤ ਦੇ ਨਾਲ ਹੀ ਜ਼ਿੰਬਾਬਵੇ ਨੇ ਆਪਣੇ ਗਰੁੱਪ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਨਿਸਾਂਕਾ ਦਾ ਅਰਧ ਸੈਂਕੜਾ ਗਿਆ ਵਿਅਰਥ 
ਪਹਿਲਾਂ ਬੱਲੇਬਾਜ਼ੀ ਕਰਦਿਆਂ ਸ੍ਰੀਲੰਕਾ ਦੀ ਟੀਮ ਨੇ ਨਿਰਧਾਰਤ ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 178 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਸੀ। ਸ੍ਰੀਲੰਕਾ ਵੱਲੋਂ ਪਾਥੁਮ ਨਿਸਾਂਕਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 62 ਦੌੜਾਂ ਦੀ ਪਾਰੀ ਖੇਡੀ, ਪਰ ਉਹ ਆਪਣੀ ਟੀਮ ਨੂੰ ਜਿੱਤ ਦਿਵਾਉਣ ਵਿੱਚ ਨਾਕਾਮ ਰਹੇ।

ਬ੍ਰਾਇਨ ਬੇਨੇਟ ਅਤੇ ਸਿਕੰਦਰ ਰਜ਼ਾ ਨੇ ਦਿਖਾਇਆ ਦਮ 
179 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ ਨੇ ਬੇਹੱਦ ਸਕਾਰਾਤਮਕ ਸ਼ੁਰੂਆਤ ਕੀਤੀ। ਜ਼ਿੰਬਾਬਵੇ ਨੇ 19.3 ਓਵਰਾਂ ਵਿੱਚ ਮਹਿਜ਼ 4 ਵਿਕਟਾਂ ਗੁਆ ਕੇ 182 ਦੌੜਾਂ ਬਣਾ ਕੇ ਜਿੱਤ ਹਾਸਲ ਕਰ ਲਈ। ਜ਼ਿੰਬਾਬਵੇ ਦੀ ਜਿੱਤ ਦੇ ਹੀਰੋ ਬ੍ਰਾਇਨ ਬੇਨੇਟ ਰਹੇ, ਜਿਨ੍ਹਾਂ ਨੇ 63 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੇ ਨਾਲ ਹੀ ਕਪਤਾਨ ਸਿਕੰਦਰ ਰਜ਼ਾ ਨੇ ਵੀ 45 ਦੌੜਾਂ ਦਾ ਅਹਿਮ ਯੋਗਦਾਨ ਪਾਇਆ, ਜਿਸ ਸਦਕਾ ਟੀਮ ਨੇ ਆਸਾਨੀ ਨਾਲ ਟੀਚਾ ਹਾਸਲ ਕਰ ਲਿਆ।
 


author

Tarsem Singh

Content Editor

Related News