T20 WC Final IND vs NZ :ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
Sunday, Mar 08, 2026 - 06:36 PM (IST)
ਸਪੋਰਟਸ ਡੈਸਕ- ਟੀ20 ਵਿਸ਼ਵ ਕੱਪ 2026 ਦੇ ਫਾਈਨਲ ਮੈਚ 'ਚ ਅੱਜ ਭਾਰਤ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ ਦਾ ਪਲੜਾ ਭਾਰੀ ਰਿਹਾ ਹੈ। ਦੋਵਾਂ ਵਿਚਾਲੇ ਖੇਡੇ ਗਏ 30 ਮੈਚਾਂ ਵਿੱਚੋਂ ਭਾਰਤ ਨੇ 18 ਅਤੇ ਨਿਊਜ਼ੀਲੈਂਡ ਨੇ 11 ਜਿੱਤੇ ਹਨ। ਹਾਲਾਂਕਿ, ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਨਿਊਜ਼ੀਲੈਂਡ ਦਾ ਦਬਦਬਾ ਰਿਹਾ ਹੈ, ਜਿੱਥੇ ਭਾਰਤ ਨੂੰ ਹੁਣ ਤੱਕ ਖੇਡੇ ਗਏ ਤਿੰਨੋਂ ਮੁਕਾਬਲਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਟੀਮ ਇੰਡੀਆ ਕੋਲ ਇਸ 0-3 ਦੇ ਰਿਕਾਰਡ ਨੂੰ ਤੋੜ ਕੇ ਇਤਿਹਾਸ ਰਚਣ ਦਾ ਵੱਡਾ ਮੌਕਾ ਹੈ।
ਟੀਮਾਂ:
ਭਾਰਤ (ਪਲੇਇੰਗ ਇਲੈਵਨ ): ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ
ਨਿਊਜ਼ੀਲੈਂਡ (ਪਲੇਇੰਗ ਇਲੈਵਨ) ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ (ਕਪਤਾਨ), ਮੈਟ ਹੈਨਰੀ, ਲੋਕੀ ਫਰਗੂਸਨ, ਜੈਕਬ ਡਫੀ
