T20 WC Final IND vs NZ: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ

Sunday, Mar 08, 2026 - 11:12 AM (IST)

T20 WC Final IND vs NZ: ਜਾਣੋ ਹੈੱਡ ਟੂ ਹੈੱਡ, ਮੌਸਮ-ਪਿੱਚ ਰਿਪੋਰਟ ਤੇ ਸੰਭਾਵਿਤ 11 ਬਾਰੇ

ਅਹਿਮਦਾਬਾਦ : ਆਈਸੀਸੀ ਟੀ-20 ਵਿਸ਼ਵ ਕੱਪ 2026 ਦਾ ਸਭ ਤੋਂ ਵੱਡਾ ਅਤੇ ਫੈਸਲਾਕੁੰਨ ਮੁਕਾਬਲਾ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ । ਕਈ ਹਫ਼ਤਿਆਂ ਦੇ ਰੋਮਾਂਚਕ ਸਫ਼ਰ ਤੋਂ ਬਾਅਦ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਖ਼ਿਤਾਬੀ ਜੰਗ ਲਈ ਆਹਮੋ-ਸਾਹਮਣੇ ਹਨ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ, ਜਦਕਿ ਟਾਸ ਸ਼ਾਮ 6:30 ਵਜੇ ਹੋਵੇਗਾ।

ਹੈੱਡ ਟੂ ਹੈੱਡ ਰਿਕਾਰਡ
ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ ਦਾ ਪਲੜਾ ਭਾਰੀ ਰਿਹਾ ਹੈ। ਦੋਵਾਂ ਵਿਚਾਲੇ ਖੇਡੇ ਗਏ 30 ਮੈਚਾਂ ਵਿੱਚੋਂ ਭਾਰਤ ਨੇ 18 ਅਤੇ ਨਿਊਜ਼ੀਲੈਂਡ ਨੇ 11 ਜਿੱਤੇ ਹਨ। ਹਾਲਾਂਕਿ, ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਨਿਊਜ਼ੀਲੈਂਡ ਦਾ ਦਬਦਬਾ ਰਿਹਾ ਹੈ, ਜਿੱਥੇ ਭਾਰਤ ਨੂੰ ਹੁਣ ਤੱਕ ਖੇਡੇ ਗਏ ਤਿੰਨੋਂ ਮੁਕਾਬਲਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਟੀਮ ਇੰਡੀਆ ਕੋਲ ਇਸ 0-3 ਦੇ ਰਿਕਾਰਡ ਨੂੰ ਤੋੜ ਕੇ ਇਤਿਹਾਸ ਰਚਣ ਦਾ ਵੱਡਾ ਮੌਕਾ ਹੈ।

ਪਿੱਚ ਅਤੇ ਮੌਸਮ ਦਾ ਹਾਲ 
ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਦੇ ਅਨੁਕੂਲ ਮੰਨੀ ਜਾਂਦੀ ਹੈ, ਜਿੱਥੇ ਪਹਿਲੀ ਪਾਰੀ ਦਾ ਔਸਤ ਸਕੋਰ 170 ਦੇ ਕਰੀਬ ਰਹਿੰਦਾ ਹੈ। ਰਾਤ ਦੇ ਮੈਚ ਵਿੱਚ ਤ੍ਰੇਲ (Dew) ਇੱਕ ਵੱਡਾ ਕਾਰਕ ਹੋ ਸਕਦੀ ਹੈ, ਜਿਸ ਕਾਰਨ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨਾ ਪਸੰਦ ਕਰ ਸਕਦੀ ਹੈ। ਮੌਸਮ ਦੀ ਗੱਲ ਕਰੀਏ ਤਾਂ ਅਹਿਮਦਾਬਾਦ ਵਿੱਚ ਅਸਮਾਨ ਸਾਫ਼ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਨਾਲ ਪ੍ਰਸ਼ੰਸਕਾਂ ਨੂੰ ਪੂਰੇ 40 ਓਵਰਾਂ ਦਾ ਖੇਡ ਦੇਖਣ ਨੂੰ ਮਿਲੇਗਾ।

ਸੰਭਾਵਿਤ ਪਲੇਇੰਗ 11 

ਭਾਰਤ : ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਨਿਊਜ਼ੀਲੈਂਡ : ਫਿਨ ਐਲਨ, ਟਿਮ ਸਿਫਰਟ (ਵਿਕਟਕੀਪਰ), ਰਚਿਨ ਰਵਿੰਦਰਾ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਜੇਮਸ ਨੀਸ਼ਮ, ਮੈਟ ਹੈਨਰੀ, ਲੌਕੀ ਫਰਗੂਸਨ, ਜੈਕਬ ਡਫੀ।


author

Tarsem Singh

Content Editor

Related News