T20 WC 2022 'ਚੋਂ ਭਾਰਤ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ ਹਰਾਇਆ

Thursday, Nov 10, 2022 - 04:47 PM (IST)

ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ ਮੈਚ ਅੱਜ ਐਡੀਲੇਡ ਓਵਲ 'ਚ ਖੇਡਿਆ ਗਿਆ। ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੇ ਬਿਨਾ ਕੋਈ ਵਿਕਟ ਗੁਆਏ 16 ਓਵਰਾਂ 'ਚ 170 ਦੌੜਾਂ ਬਣਾਈਆਂ ਤੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। ਇੰਗਲੈਂਡ ਵਲੋਂ ਜੋਸ ਬਟਲਰ ਨੇ 80 ਦੌੜਾਂ ਤੇ ਐਲੇਕਸ ਹੇਲਸ ਵਲੋਂ 86 ਦੌੜਾਂ ਦੀ ਬਦੌਲਤ ਭਾਰਤ ਨੂੰ ਹਰਾਉਣ 'ਚ ਅਹਿਮ ਭੂਮਿਕਾ ਨਿਭਾਈ। ਇਸ ਤਰ੍ਹਾਂ ਇੰਗਲੈਂਡ ਹੁਣ ਟੀ20 ਵਿਸ਼ਵ ਕੱਪ ਦੇ ਫਾਈਨਲ 'ਚ ਪੁੱਜ ਗਿਆ ਹੈ ਤੇ ਭਾਰਤ ਦਾ ਇਸ ਵਿਸ਼ਵ ਕੱਪ 'ਚ ਸਫਰ ਖਤਮ ਹੋ ਗਿਆ ਹੈ। 

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕੇ. ਐੱਲ. ਰਾਹੁਲ 5 ਦੌੜਾਂ ਦੇ ਨਿੱਜੀ ਸਕੋਰ 'ਤੇ ਕ੍ਰਿਸ ਵੋਕਸ ਵਲੋਂ ਆਊਟ ਹੋ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 27 ਦੌੜਾਂ ਦੇ ਨਿੱਜੀ ਸਕੋਰ 'ਤੇ ਕ੍ਰਿਸ ਜੋਰਡਨ ਵਲੋਂ ਆਊਟ ਹੋ ਗਿਆ। ਭਾਰਤ ਦੀ ਤੀਜੀ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ 'ਤੇ ਡਿੱਗੀ। ਸੂਰਯਕੁਮਾਰ ਯਾਦਵ 14 ਦੌੜਾਂ ਦੇ ਨਿੱਜੀ ਸਕੋਰ 'ਤੇ ਆਦਿਲ ਰਾਸ਼ਿਦ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ।ਵਿਰਾਟ ਕੋਹਲੀ 50 ਦੌੜਾਂ 'ਤੇ ਆਊਟ ਹੋ ਕੇ ਪਵੇਲੀਅਨ ਪਰਤੇ। ਹਾਰਦਿਕ ਪੰਡਯਾ ਸ਼ਾਨਦਾਰ 63 ਦੌੜਾਂ ਬਣਾ ਆਊਟ ਹੋਏ। ਇੰਗਲੈਂਡ ਵਲੋਂ ਕ੍ਰਿਸ ਵੋਕਸ ਨੇ 1, ਆਦਿਲ ਰਾਸ਼ਿਦ ਨੇ 1 ਤੇ ਕ੍ਰਿਸ ਜੋਰਡਨ ਨੇ 3 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਵੇਸਲੀ ਸੋ ਨੇ ਗਲੋਬਲ ਸ਼ਤਰੰਜ ਦਾ ਖਿਤਾਬ ਜਿੱਤਿਆ, ਭਾਰਤ ਦਾ ਨਿਹਾਲ ਰਿਹਾ ਉਪ ਜੇਤੂ

ਦੋਵੇਂ ਟੀਮਾਂ ਦੀਆਂ ਪਲੇਇੰਗ 11 

ਭਾਰਤ : ਕੇ. ਐੱਲ. ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ, ਰਿਸ਼ਭ ਪੰਤ (ਵਿਕਟਕੀਪਰ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ੰਮੀ, ਅਰਸ਼ਦੀਪ ਸਿੰਘ

ਇੰਗਲੈਂਡ : ਜੋਸ ਬਟਲਰ (ਵਿਕਟਕੀਪਰ, ਕਪਤਾਨ), ਐਲੇਕਸ ਹੇਲਸ, ਫਿਲਿਪ ਸਾਲਟ, ਬੇਨ ਸਟੋਕਸ, ਹੈਰੀ ਬਰੂਕ, ਲੀਆਮ ਲਿਵਿੰਗਸਟੋਨ, ਮੋਇਨ ਅਲੀ, ਸੈਮ ਕੁਰੇਨ, ਕ੍ਰਿਸ ਜੌਰਡਨ, ਕ੍ਰਿਸ ਵੋਕਸ, ਆਦਿਲ ਰਾਸ਼ਿਦ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

:


Tarsem Singh

Content Editor

Related News