10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ ਗ੍ਰਿਫਤਾਰ
Sunday, Mar 08, 2026 - 06:03 PM (IST)
ਵੈੱਬ ਡੈਸਕ : ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਦੇ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਹਿਮਦਾਬਾਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਅਹਿਮਦਾਬਾਦ ਸਿਟੀ ਕ੍ਰਾਈਮ ਬ੍ਰਾਂਚ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਗੈਰ-ਕਾਨੂੰਨੀ ਤਰੀਕੇ ਨਾਲ ਫਾਈਨਲ ਮੈਚ ਦੀਆਂ ਟਿਕਟਾਂ ਮਹਿੰਗੇ ਭਾਅ 'ਤੇ ਵੇਚ ਰਹੇ ਸਨ।
ਇਹ ਗ੍ਰਿਫਤਾਰੀ ਉਸਮਾਨਪੁਰਾ ਗੁਜਰਾਤ ਵਿਦਿਆਪੀਠ ਐੱਸ.ਟੀ. ਬੱਸ ਸਟੈਂਡ ਦੇ ਕੋਲ ਵਿਛਾਏ ਗਏ ਜਾਲ ਦੌਰਾਨ ਹੋਈ। ਪੁਲਸ ਨੇ ਮੁਲਜ਼ਮਾਂ ਕੋਲੋਂ ਮੈਚ ਦੀਆਂ 8 ਟਿਕਟਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੇ ਟਿਕਟਾਂ ਆਨਲਾਈਨ ਖਰੀਦੀਆਂ ਸਨ ਅਤੇ ਉਹ ਪ੍ਰਸ਼ੰਸਕਾਂ ਕੋਲੋਂ ਇੱਕ ਟਿਕਟ ਦੇ 10,000 ਰੁਪਏ ਵਸੂਲ ਰਹੇ ਸਨ, ਜੋ ਕਿ ਅਸਲ ਕੀਮਤ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ।
ਪੁਲਸ ਦੀ ਸਖ਼ਤ ਚਿਤਾਵਨੀ
ਅਹਿਮਦਾਬਾਦ ਦੇ ਪੁਲਸ ਕਮਿਸ਼ਨਰ ਜੀ.ਐੱਸ. ਮਲਿਕ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ 3,000 ਤੋਂ ਵੱਧ ਪੁਲਸ ਮੁਲਾਜ਼ਮ ਅਤੇ ਲਗਭਗ 1,000 ਹੋਮਗਾਰਡ ਤਾਇਨਾਤ ਕੀਤੇ ਗਏ ਹਨ। ਭੀੜ ਨੂੰ ਕੰਟਰੋਲ ਕਰਨ ਲਈ ਸਟੇਡੀਅਮ ਦੇ ਗੇਟ ਨੰਬਰ 1 ਅਤੇ 2 ਕੋਲ ਵਿਸ਼ੇਸ਼ ਹੋਲਡਿੰਗ ਏਰੀਆ ਵੀ ਬਣਾਏ ਗਏ ਹਨ।
ਨਰਿੰਦਰ ਮੋਦੀ ਸਟੇਡੀਅਮ 'ਚ ਹੋਣ ਵਾਲਾ ਇਹ ਫਾਈਨਲ ਭਾਰਤੀ ਕ੍ਰਿਕਟ ਲਈ ਬਹੁਤ ਮਹੱਤਵਪੂਰਨ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਕੋਲ ਘਰੇਲੂ ਮੈਦਾਨ 'ਤੇ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣਨ ਤੇ ਲਗਾਤਾਰ ਦੂਜੀ ਵਾਰ ਖਿਤਾਬ ਜਿੱਤਣ ਦਾ ਇਤਿਹਾਸਕ ਮੌਕਾ ਹੈ। ਸਟੇਡੀਅਮ ਵਿੱਚ 1,00,000 ਤੋਂ ਵੱਧ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਕਾਰਨ ਟਿਕਟਾਂ ਦੀ ਮੰਗ ਅਸਮਾਨੀ ਚੜ੍ਹੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
