ਟੀ20 ਮਹਿਲਾ ਕ੍ਰਿਕਟ : ਦੱ. ਅਫਰੀਕਾ ਨੇ ਭਾਰਤ ਨੂੰ 105 ਦੌੜਾਂ ਨਾਲ ਹਰਾਇਆ

10/04/2019 10:08:44 PM

ਸੂਰਤ— ਭਾਰਤੀ ਮਹਿਲਾ ਕ੍ਰਿਕਟ ਟੀਮ ਤੇ ਦੱਖਣੀ ਅਫਰੀਕਾ ਵਿਚਾਲੇ 6 ਮੈਚਾਂ ਦੀ ਟੀ-20 ਸੀਰੀਜ਼ ਸੂਰਤ 'ਚ ਖੇਡੀ ਗਈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਭਾਰਤ ਨੂੰ 176 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖਰਾਬ ਰਹੀ ਤੇ ਉਸਦੇ 6 ਖਿਡਾਰੀ 13 ਦੌੜਾਂ 'ਤੇ ਆਊਟ ਹੋ ਗਏ ਸਨ ਤੇ ਪੂਰੀ ਟੀਮ 17.3 ਓਵਰਾਂ 'ਚ 70 ਦੌੜਾਂ 'ਤੇ ਢੇਰ ਹੋ ਗਈ। ਦੱਖਣੀ ਅਫਰੀਕਾ ਨੇ ਇਹ ਮੈਚ 105 ਦੌੜਾਂ ਨਾਲ ਜਿੱਤ ਲਿਆ। ਭਾਰਤੀ ਟੀਮ ਨੇ ਟੀ-20 ਸੀਰੀਜ਼ 3-1 ਨਾਲ ਜਿੱਤ ਲਈ।

Gurdeep Singh

This news is Content Editor Gurdeep Singh