''ਖਾਲਿਸਤਾਨੀ'' ਵਜੋਂ ਟਰੋਲ ਹੋਣ ਵਾਲੇ ਅਰਸ਼ਦੀਪ ਸਿੰਘ ਨੇ ਰਚ ''ਤਾ ਇਤਿਹਾਸ, ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ

Monday, Jul 01, 2024 - 02:02 PM (IST)

''ਖਾਲਿਸਤਾਨੀ'' ਵਜੋਂ ਟਰੋਲ ਹੋਣ ਵਾਲੇ ਅਰਸ਼ਦੀਪ ਸਿੰਘ ਨੇ ਰਚ ''ਤਾ ਇਤਿਹਾਸ, ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ

ਨਵੀਂ ਦਿੱਲੀ (ਬਿਊਰੋ) -: ਅਰਸ਼ਦੀਪ ਸਿੰਘ ਜਿਸ ਨੂੰ 2 ਸਾਲ ਪਹਿਲਾਂ ਏਸ਼ੀਆ ਕੱਪ 2022 'ਚ ਪਾਕਿਸਤਾਨ ਹੱਥੋਂ ਮਿਲੀ ਹਾਰ ਤੋਂ ਬਾਅਦ ਲੋਕਾਂ ਵੱਲੋਂ ਖਾਲਿਸਤਾਨੀ ਕਹਿ ਕੇ ਟ੍ਰੋਲ ਕੀਤਾ ਗਿਆ ਸੀ, ਉਸੇ ਖਿਡਾਰੀ ਨੇ ਟੀ-20 ਵਿਸ਼ਵ ਕੱਪ ਵਿਚ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾ ਦਿੱਤਾ ਹੈ। ਭਾਰਤ ਨੇ ਇੱਕ ਬੇਦਾਗ ਰਿਕਾਰਡ ਨਾਲ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਆਪਣੇ ਨਾਂ ਕੀਤਾ। ਉਥੇ ਹੀ ਹਾਲ ਹੀ 'ਚ ਅਰਸ਼ਦੀਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਮੈਚ ਜਿੱਤਣ ਮਗਰੋਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਰਸ਼ਦੀਪ ਸਿੰਘ ਟਰਾਫੀ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਅਰਸ਼ਦੀਪ ਦੇ ਚਿਹਰੇ 'ਤੇ ਜਿੱਤ ਦੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। 

PunjabKesari

ਗੇਂਦਬਾਜ਼ੀ ਦਾ ਹੁਨਰ ਦਿਖਾਇਆ ਅਰਸ਼ਦੀਪ ਸਿੰਘ ਨੇ
ਟੂਰਨਾਮੈਂਟ ਦੀ ਸਮਾਪਤੀ ਤੋਂ ਬਾਅਦ ਅਰਸ਼ਦੀਪ ਸਿੰਘ ਸਾਂਝੇ ਤੌਰ 'ਤੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਗੇਂਦਬਾਜ਼ੀ 'ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਅਰਸ਼ਦੀਪ ਸਿੰਘ ਨੇ ਅਫਗਾਨਿਸਤਾਨ ਦੇ ਫਜ਼ਲਹਕ ਫਾਰੂਕੀ ਦੇ ਨਾਲ ਆਪਣਾ ਨਾਂ ਦਰਜ ਕਰਵਾਇਆ ਹੈ। ਦੋਵਾਂ ਨੇ ਟੀ-20 ਵਿਸ਼ਵ ਕੱਪ 'ਚ 17 ਵਿਕਟਾਂ ਲਈਆਂ ਸਨ। ਇਸ ਪੂਰੇ ਟੂਰਨਾਮੈਂਟ 'ਚ ਅਰਸ਼ਦੀਪ ਸਿੰਘ ਨੇ ਆਪਣੇ ਵਿਰੋਧੀਆਂ 'ਤੇ ਦਬਦਬਾ ਬਣਾਇਆ।

PunjabKesari

ਫਾਈਨਲ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਦੇ ਨਾਂ 15 ਵਿਕਟਾਂ ਸਨ ਤੇ ਉਹ ਚੌਥੇ ਸਥਾਨ 'ਤੇ ਸੀ ਪਰ ਆਖਰੀ ਫਾਈਨਲ ਮੈਚ 'ਚ 2 ਵਿਕਟਾਂ ਨੇ ਉਸ ਨੂੰ ਫਜ਼ਲਹਕ ਫਾਰੂਕੀ ਦੇ ਨਾਲ ਪਹਿਲੇ ਸਥਾਨ 'ਤੇ ਪਹੁੰਚਾ ਦਿੱਤਾ। ਪੂਰੇ ਟੂਰਨਾਮੈਂਟ ਦੌਰਾਨ ਜਦੋਂ ਵੀ ਭਾਰਤ ਦਬਾਅ 'ਚ ਰਿਹਾ ਤਾਂ ਅਰਸ਼ਦੀਪ ਸਿੰਘ ਨੇ ਆਪਣੀ ਗੇਂਦਬਾਜ਼ੀ ਦਾ ਹੁਨਰ ਦਿਖਾਇਆ।

PunjabKesari

8 ਮੈਚਾਂ 'ਚ 17 ਵਿਕਟਾਂ ਲਈਆਂ
ਅਰਸ਼ਦੀਪ ਸਿੰਘ ਤੇ ਫਾਰੂਕੀ ਨੇ 8-8 ਮੈਚਾਂ ਵਿੱਚ 17-17 ਵਿਕਟਾਂ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦੋਂ ਕਿ ਅਰਸ਼ਦੀਪ ਸਿੰਘ ਦਾ ਇਕਾਨਮੀ ਰੇਟ 7.16 ਅਤੇ ਫਾਰੂਕੀ ਦਾ ਇਕਾਨਮੀ ਰੇਟ 6.31 ਰਿਹਾ। ਜਦਕਿ ਭਾਰਤ ਦੇ ਜਸਪ੍ਰੀਤ ਬੁਮਰਾਹ 4.17 ਦੀ ਇਕਾਨਮੀ ਰੇਟ ਨਾਲ 8 ਮੈਚਾਂ 'ਚ 15 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੇ ਐਨਰਿਕ ਦੇ ਨਾਲ ਤੀਜੇ ਸਥਾਨ 'ਤੇ ਹਨ।

PunjabKesari

2022 'ਚ ਅਰਸ਼ਦੀਪ ਸਿੰਘ ਕਿਹਾ ਗਿਆ ਸੀ 'ਖਾਲਿਸਤਾਨੀ' 
2 ਸਾਲ ਪਹਿਲਾਂ ਏਸ਼ੀਆ ਕੱਪ 2022 'ਚ ਭਾਰਤ ਨੂੰ ਪਾਕਿਸਤਾਨ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸੁਪਰ-4 ਦੌਰ 'ਚ ਇੱਕ ਸਮੇਂ ਭਾਰਤੀ ਟੀਮ ਦੀ ਜਿੱਤ ਯਕੀਨੀ ਜਾਪਦੀ ਸੀ ਪਰ ਖਰਾਬ ਗੇਂਦਬਾਜ਼ੀ, ਫੀਲਡਿੰਗ ਅਤੇ ਲਾਪਰਵਾਹੀ ਕਾਰਨ ਭਾਰਤ ਮੈਚ ਹਾਰ ਗਿਆ। ਅਰਸ਼ਦੀਪ ਸਿੰਘ ਨੇ 18ਵੇਂ ਓਵਰ 'ਚ ਆਸਿਫ ਅਲੀ ਦਾ ਕੈਚ ਛੱਡਿਆ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਗਿਆ। ਇਹ ਇਸ ਮੈਚ ਦਾ ਟਰਨਿੰਗ ਪੁਆਇੰਟ ਸੀ, ਜਿਸ ਤੋਂ ਬਾਅਦ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਕਹਿ ਕੇ ਟ੍ਰੋਲ ਕੀਤਾ ਜਾਣ ਲੱਗਾ।

PunjabKesari

PunjabKesari


author

sunita

Content Editor

Related News