ਟੀ20 ਵਿਸ਼ਵ ਕੱਪ : ਅਫਗਾਨਿਸਤਾਨ ਨੇ ਵੈਸਟਇੰਡੀਜ਼ ਨੂੰ 56 ਦੌੜਾਂ ਨਾਲ ਹਰਾਇਆ
Thursday, Oct 21, 2021 - 01:58 AM (IST)
ਦੁਬਈ- ਟੀ-20 ਵਿਸ਼ਵ ਕੱਪ ਦਾ ਅਭਿਆਸ ਮੈਚ ਅਫਗਾਨਿਸਤਾਨ ਤੇ ਵੈਸਟਇੰਡੀਜ਼ ਵਿਚਾਲੇ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਗਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਵੈਸਟਇੰਡੀਜ਼ ਨੂੰ 190 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 20 ਓਵਰਾਂ ਵਿਚ 5 ਵਿਕਟਾਂ 'ਤੇ 133 ਦੌੜਾਂ ਹੀ ਬਣਾ ਸਕੀ ਤੇ ਅਫਗਾਨਿਸਤਾਨ ਦੀ ਟੀਮ ਨੇ ਇਹ ਮੈਚ 56 ਦੌੜਾਂ ਨਾਲ ਜਿੱਤ ਲਿਆ।
ਇਹ ਖ਼ਬਰ ਪੜ੍ਹੋ- ਟੀ20 ਵਿਸ਼ਵ ਕੱਪ : ਅਭਿਆਸ ਮੈਚ 'ਚ ਭਾਰਤ ਨੇ ਆਸਟਰੇਲੀਆ 9 ਵਿਕਟਾਂ ਨਾਲ ਹਰਾਇਆ
ਅਫਗਾਨਿਸਤਾਨ ਟੀਮ ਵਲੋਂ ਹਜ਼ਰਤੁੱਲਾਹ ਜ਼ਜ਼ਾਈ ਨੇ 35 ਗੇਂਦਾਂ ਵਿਚ 8 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 56 ਦੌੜਾਂ ਤੇ ਮੁਹੰਮਦ ਸ਼ਹਿਜਾਦ ਨੇ 35 ਦੌੜਾਂ 'ਤੇ 6 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 54 ਦੌੜਾਂ ਦਾ ਯੋਗਦਾਨ ਦਿੱਤਾ। ਵੈਸਟਇੰਡੀਜ਼ ਟੀਮ ਵਲੋਂ ਓਬੇਦ ਮੈਕਕੋਏ ਨੇ 2 ਵਿਕਟਾਂ ਹਾਸਲ ਕੀਤੀਆਂ। ਵੈਸਟਇੰਡੀਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਰੋਸਟਨ ਚੇਜ਼ ਨੇ 58 ਗੇਂਦਾਂ 'ਚ 54 ਦੌੜਾਂ ਦਾ ਯੋਗਦਾਨ ਦਿੱਤਾ। ਅਫਗਾਨਿਸਤਾਨ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਮੁਹੰਮਦ ਨਬੀ ਨੇ 3 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ- ਟੀ20 ਵਿਸ਼ਵ ਕੱਪ : ਡੇਵਿਡ ਦੀ ਤੂਫਾਨੀ ਪਾਰੀ, ਨਾਮੀਬੀਆ 6 ਵਿਕਟਾਂ ਨਾਲ ਜਿੱਤਿਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।