ਆਸਟ੍ਰੇਲੀਆਈ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ-ਕੋਹਲੀ ਨੂੰ ਛੱਡ ''ਸਰਪੰਚ ਸਾਬ੍ਹ'' ਨੂੰ ਮਿਲੀ ਅਹਿਮ ਜ਼ਿੰਮੇਵਾਰੀ

Saturday, Oct 04, 2025 - 02:58 PM (IST)

ਆਸਟ੍ਰੇਲੀਆਈ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ-ਕੋਹਲੀ ਨੂੰ ਛੱਡ ''ਸਰਪੰਚ ਸਾਬ੍ਹ'' ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸਪੋਰਟਸ ਡੈਸਕ- ਭਾਰਤੀ ਟੀਮ ਅਕਤੂਬਰ-ਨਵੰਬਰ ਵਿੱਚ ਆਸਟ੍ਰੇਲੀਆ ਵਿਰੁੱਧ ਉਸ ਦੀ ਧਰਤੀ 'ਤੇ ਤਿੰਨ ਵਨਡੇ ਅਤੇ ਪੰਜ ਟੀ-20 ਅੰਤਰਰਾਸ਼ਟਰੀ ਮੈਚ ਖੇਡੇਗੀ। ਭਾਰਤੀ ਟੀਮ ਦਾ ਐਲਾਨ ਅੱਜ ਕੀਤਾ ਗਿਆ। ਟੈਸਟ ਮੈਚਾਂ ਤੋਂ ਬਾਅਦ ਸ਼ੁਭਮਨ ਗਿੱਲ ਨੂੰ ਵਨਡੇ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਟੀਮ ਚੋਣ ਪ੍ਰਕਿਰਿਆ 'ਤੇ ਚਰਚਾ ਕਰਨ ਲਈ ਅਹਿਮਦਾਬਾਦ ਵਿੱਚ ਚੋਣਕਾਰਾਂ ਦੀ ਇੱਕ ਮੀਟਿੰਗ ਹੋਈ। ਗਿੱਲ ਨੂੰ ਰੋਹਿਤ ਸ਼ਰਮਾ ਦੀ ਥਾਂ ਵਨਡੇ ਕਪਤਾਨ ਬਣਾਇਆ ਹੈ।

ਭਾਰਤ ਦੀ ਵਨਡੇ ਟੀਮ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨਾ, ਧਰੁਵ ਜੁਰੇਲ (ਵਿਕਟਕੀਪਰ), ਯਸ਼ਸਵੀ ਜਾਇਸਵਾਲ।

ਭਾਰਤ ਦੀ ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ (ਉਪ-ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ।


author

Tarsem Singh

Content Editor

Related News