ਇੰਗਲੈਂਡ ਵਿਰੁੱਧ ਵਨ-ਡੇ ਤੇ ਟੀ20 ਮੈਚਾਂ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਹੋਣਗੇ ਕਪਤਾਨ
Friday, Jul 01, 2022 - 03:37 PM (IST)

ਨਵੀਂ ਦਿੱਲੀ- ਭਾਰਤ ਨੂੰ ਇੰਗਲੈਂਡ ਦੇ ਖਿਲਾਫ ਇਕਲੌਤੇ ਟੈਸਟ ਮੈਚ ਤੋਂ ਬਾਅਦ ਟੀ-20 ਅਤੇ ਵਨ-ਡੇ ਸੀਰੀਜ਼ ਵਿਚ ਖੇਡਣਾ ਹੈ। ਟੀ-20 ਸੀਰੀਜ਼ ਲਈ ਦੋ ਵੱਖ-ਵੱਖ ਟੀਮਾਂ ਦਾ ਐਲਾਨ ਕੀਤਾ ਗਿਆ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੋਵੇਗੀ ਅਤੇ ਉਹ ਟੀ-20 ਸੀਰੀਜ਼ ਦੇ ਤਿੰਨੋਂ ਮੈਚ ਖੇਡਣਗੇ। ਵਿਰਾਟ ਕੋਹਲੀ ਸਮੇਤ ਟੈਸਟ ਮੈਚ ਖੇਡਣ ਵਾਲੇ ਖਿਡਾਰੀਆਂ ਨੂੰ ਪਹਿਲੇ ਟੀ-20 ਮੈਚ ਤੋਂ ਬਾਹਰ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਆਪਣੀ ਫਿੱਟਨੈਸ ਨਾਲ ਟੀਮ ਦੇ ਲਈ ਮਿਸਾਲ ਬਣਨਾ ਚਾਹੁੰਦੀ ਹਾਂ : ਹਰਮਨਪ੍ਰੀਤ ਕੌਰ
ਕੋਰੋਨਾ ਇਨਫੈਕਸ਼ਨ ਕਾਰਨ ਇੰਗਲੈਂਡ ਖਿਲਾਫ ਟੈਸਟ ਤੋਂ ਬਾਹਰ ਹੋਏ ਰੋਹਿਤ ਸ਼ਰਮਾ ਟੀ-20 ਟੀਮ ਦੀ ਕਪਤਾਨੀ ਕਰਨਗੇ। ਪਹਿਲੇ ਟੀ20 ਮੈਚ 'ਚ ਆਇਰਲੈਂਡ ਦੌਰੇ 'ਤੇ ਗਈ ਟੀਮ ਦੇ ਲਗਭਗ ਸਾਰੇ ਖਿਡਾਰੀਆਂ ਨੂੰ ਰੱਖਿਆ ਗਿਆ ਹੈ। ਵਿਰਾਟ ਕੋਹਲੀ, ਰਿਸ਼ਭ ਪੰਤ, ਜਸਪ੍ਰੀਤ ਬੁਮਰਾਹ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ ਨੇ ਦੂਜੇ ਅਤੇ ਤੀਜੇ ਟੀ-20 ਲਈ ਵਾਪਸੀ ਕੀਤੀ ਹੈ। ਵਨਡੇ ਟੀਮ ਦੀ ਗੱਲ ਕਰੀਏ ਤਾਂ ਸ਼ਿਖਰ ਧਵਨ ਆਪਣੀ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ ਹਨ ਅਤੇ ਹਾਰਦਿਕ ਦੀ ਵਾਪਸੀ ਹੋਈ ਹੈ।
ਪਹਿਲੇ ਟੀ-20 ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਰੁਤੂਰਾਜ ਗਾਇਕਵਾੜ, ਸੂਰਯਕੁਮਾਰ ਯਾਦਵ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਵੈਂਕਟੇਸ਼ ਅਈਅਰ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਵੇਸ਼ ਖਾਨ, ਅਰਸ਼ਦੀਪ ਸਿੰਘ, ਉਮਰਾਨ ਮਲਿਕ।
ਦੂਜੀ ਅਤੇ ਤੀਜੀ T20I ਟੀਮਾਂ
ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਈਸ਼ਾਨ ਕਿਸ਼ਨ, ਸੂਰਯਕੁਮਾਰ ਯਾਦਵ, ਦੀਪਕ ਹੁੱਡਾ, ਸ਼੍ਰੇਅਸ ਅਈਅਰ, ਦਿਨੇਸ਼ ਕਾਰਤਿਕ, ਰਿਸ਼ਭ ਪੰਤ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਵੇਸ਼ ਖਾਨ ਹਰਸ਼ਲ ਪਟੇਲ, ਉਮਰਾਨ ਮਲਿਕ।
ਇੰਗਲੈਂਡ ਖਿਲਾਫ ਭਾਰਤ ਦੀ ਵਨਡੇ ਟੀਮ
ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ਿਖਰ ਧਵਨ, ਜਸਪ੍ਰੀਤ ਬੁਮਰਾਹ, ਸੂਰਯਕੁਮਾਰ ਯਾਦਵ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਰਵਿੰਦਰ ਜਡੇਜਾ, ਹਾਰਦਿਕ ਪੰਡਯਾ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਪ੍ਰਸਿਧ ਕ੍ਰਿਸ਼ਨਾ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ।
ਇਹ ਵੀ ਪੜ੍ਹੋ : ਟੈਨਿਸ ਖਿਡਾਰੀ ਕਿਰਗਿਓਸ 'ਤੇ ਦਰਸ਼ਕ ਵੱਲ ਥੁੱਕਣ 'ਤੇ ਲਗਾਇਆ ਗਿਆ 10 ਹਜ਼ਾਰ ਡਾਲਰ ਦਾ ਜੁਰਮਾਨਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।