ਸਿਰਫ 5 ਓਵਰਾਂ ''ਚ T20I ਮੈਚ ਖ਼ਤਮ ! Team India ਨੇ JAP ਨੂੰ ਹਰਾ ਕੇ ਸੈਮੀਫਾਈਨਲ ''ਚ ਮਾਰੀ ਐਂਟਰੀ

Friday, Sep 18, 2026 - 01:30 PM (IST)

ਸਿਰਫ 5 ਓਵਰਾਂ ''ਚ T20I ਮੈਚ ਖ਼ਤਮ ! Team India ਨੇ JAP ਨੂੰ ਹਰਾ ਕੇ ਸੈਮੀਫਾਈਨਲ ''ਚ ਮਾਰੀ ਐਂਟਰੀ

ਸਪੋਰਟਸ ਡੈਸਕ : ਏਸ਼ੀਆਈ ਖੇਡਾਂ ਦੇ ਟੀ-20 ਇੰਟਰਨੈਸ਼ਨਲ ਮੁਕਾਬਲੇ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜਾਪਾਨ ਨੂੰ 8 ਵਿਕਟਾਂ ਨਾਲ ਸ਼ਾਨਦਾਰ ਮਾਤ ਦੇ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਜਾਪਾਨ ਵਲੋਂ ਮਿਲੇ 58 ਦੌੜਾਂ ਦੇ ਟੀਚੇ ਨੂੰ ਮਹਿਜ਼ 5 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ 'ਤੇ 59 ਦੌੜਾਂ ਬਣਾ ਕੇ ਹਾਸਲ ਕਰ ਲਿਆ।

ਟਾਸ ਜਿੱਤ ਕੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਜਾਪਾਨ ਦੀ ਟੀਮ ਭਾਰਤੀ ਗੇਂਦਬਾਜ਼ਾਂ ਅੱਗੇ ਨਾ ਟਿਕ ਸਕੀ ਅਤੇ 19.5 ਓਵਰਾਂ ਵਿੱਚ 57 ਦੌੜਾਂ 'ਤੇ ਹੀ ਆਲਆਊਟ ਹੋ ਗਈ। ਭਾਰਤ ਵੱਲੋਂ ਗੇਂਦਬਾਜ਼ੀ ਕਰਦਿਆਂ ਸ਼੍ਰੀ ਚਰਨੀ ਨੇ ਲਗਾਤਾਰ ਦੋ ਗੇਂਦਾਂ 'ਤੇ ਦੋ ਵਿਕਟਾਂ ਝਟਕਾਈਆਂ, ਜਦਕਿ ਸ਼ੈਫਾਲੀ ਵਰਮਾ ਨੇ ਵੀ 1 ਵਿਕਟ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਸੱਟ ਤੋਂ ਬਾਅਦ ਵਾਪਸੀ ਕਰ ਰਹੀ ਸ਼੍ਰੇਅੰਕਾ ਪਾਟਿਲ ਨੂੰ ਵੀ ਭਾਰਤੀ ਪਲੇਇੰਗ ਇਲੇਵਨ ਵਿੱਚ ਸ਼ਾਮਲ ਕੀਤਾ ਗਿਆ ਸੀ।

58 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਲਈ ਸ਼ੈਫਾਲੀ ਵਰਮਾ ਅਤੇ ਗੁਨਾਲਨ ਕਮਲਿਨੀ ਨੇ ਪਾਰੀ ਦੀ ਸ਼ੁਰੂਆਤ ਕੀਤੀ। ਹਾਲਾਂਕਿ ਕਮਲਿਨੀ ਬਿਨਾਂ ਖਾਤਾ ਖੋਲ੍ਹੇ ਜ਼ੀਰੋ 'ਤੇ ਆਊਟ ਹੋ ਗਈ ਅਤੇ ਤੀਜੇ ਨੰਬਰ 'ਤੇ ਆਈ ਭਾਰਤੀ ਫੂਲਮਾਲੀ ਵੀ 6 ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਸ਼ੈਫਾਲੀ ਵਰਮਾ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ 15 ਗੇਂਦਾਂ ਵਿੱਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 40 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਨੰਬਰ ਚਾਰ 'ਤੇ ਆਈ ਰਿਚਾ ਘੋਸ਼ ਨੇ 6 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਅਜੇਤੂ ਰਹਿੰਦੇ ਹੋਏ ਟੀਮ ਨੂੰ 5 ਓਵਰਾਂ ਵਿੱਚ ਹੀ ਜਿੱਤ ਦਿਵਾ ਦਿੱਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Shubam Kumar

Content Editor

Related News