ਰੋਹਿਤ, ਕੋਹਲੀ ਤੇ ਬੁਮਰਾਹ ਤੋਂ ਬਗੈਰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋਈ ਭਾਰਤੀ ਟੀਮ, 10 ਨੂੰ ਖੇਡੇਗੀ ਪਹਿਲਾ ਟੀ-20i

Wednesday, Dec 06, 2023 - 06:08 PM (IST)

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਟੀਮ ਬੈਂਗਲੋਰ ਦੇ ਹਵਾਈ ਅੱਡੇ ਤੋਂ ਦੱਖਣੀ ਅਫਰੀਕਾ ਨੂੰ ਜਾਣ ਲਈ ਰਵਾਨਾ ਹੋ ਗਈ ਹੈ। ਭਾਰਤੀ ਟੀਮ ਦੱਖਣੀ ਅਫਰੀਕਾ ਨਾਲ 3 ਟੀ-20, 3 ਵਨਡੇ ਅਤੇ 2 ਟੈਸਟ ਮੈਚ ਖੇਡੇਗੀ। ਇਸ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ ਖੇਡੇ ਜਾਣ ਵਾਲੇ ਪਹਿਲੇ ਟੀ-20 ਮੈਚ ਨਾਲ ਹੋਵੇਗੀ। 

ਏਅਰਪੋਰਟ ਤੋਂ ਰਵਾਨਾ ਹੋਣ ਸਮੇਂ ਦੀਆਂ ਕੁਝ ਤਸਵੀਰਾਂ ਖ਼ੂਬ ਪਸੰਦ ਕੀਤੀਆਂ ਜਾ ਰਹੀਆਂ ਹਨ, ਜੋ ਰਿੰਕੂ ਸਿੰਘ, ਤਿਲਕ ਵਰਮਾ, ਅਰਸ਼ਦੀਪ ਸਿੰਘ ਤੇ ਰਵੀ ਬਿਸ਼ਨੋਈ ਵੱਲੋਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਫੋਟੋਆਂ ਦਾ ਕੈਪਸ਼ਨ 'ਐਨ-ਰੂਟ' ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਸਾਬਕਾ ਪਾਕਿਸਤਾਨੀ ਕ੍ਰਿਕਟਰ ਨੇ ਕੋਹਲੀ-ਸਚਿਨ ਨਹੀਂ, ਇਸ ਨੂੰ ਦੱਸਿਆ ਭਾਰਤ ਦਾ ਬੈਸਟ ਬੱਲੇਬਾਜ਼

PunjabKesari
ਇਸ ਲੜੀ ਰਾਹੀਂ ਜਿੱਥੇ ਸੀਨੀਅਰ ਖਿਡਾਰੀਆਂ ਨੂੰ ਵਨਡੇ ਤੇ ਟੀ-20 ਟੀਮਾਂ 'ਚੋਂ ਆਰਾਮ ਦਿੱਤਾ ਗਿਆ ਹੈ, ਉੱਥੇ ਹੀ ਰਿੰਕੂ ਸਿੰਘ, ਤਿਲਕ ਵਰਮਾ, ਸਾਈ ਸੁਦਰਸ਼ਨ ਅਤੇ ਰਜਤ ਪਾਟੀਦਾਰ ਵਨਡੇ 'ਚ ਡੈਬਿਊ ਕਰਨਗੇ।

PunjabKesari

ਇਸ ਦੌਰੇ 'ਤੇ ਭਾਰਤੀ ਟੀਮ ਵੱਲੋਂ ਵਨਡੇ ਦੀ ਕਪਤਾਨੀ ਕੇ.ਐੱਲ. ਰਾਹੁਲ ਕਰਨਗੇ, ਜਦਕਿ ਟੀ-20 ਟੀਮ ਦੀ ਕਮਾਨ ਸੂਰਿਆਕੁਮਾਰ ਯਾਦਵ ਦੇ ਹੱਥ ਹੋਵੇਗੀ। ਵਨਡੇ ਅਤੇ ਟੀ-20 ਲੜੀ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ, ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਤੇ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ। ਉਹ 2 ਮੈਚਾਂ ਦੀ ਟੈਸਟ ਲੜੀ 'ਚ ਟੀਮ ਨਾਲ ਜੁੜਨਗੇ।  

ਇਹ ਵੀ ਪੜ੍ਹੋ- ਭਾਰਤ ਨਾਲ ਘਰੇਲੂ ਲੜੀ ਖੇਡਣ ਲਈ ਦੱਖਣੀ ਅਫ਼ਰੀਕਾ ਬੋਰਡ ਨੇ ਕੀਤਾ ਟੀਮ ਦਾ ਐਲਾਨ, ਵੱਡੇ ਖਿਡਾਰੀ ਹੋਏ ਬਾਹਰ

ਟੀ-20i ਲਈ ਭਾਰਤੀ ਟੀਮ : ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਰੁਤੂਰਾਜ ਗਾਇਕਵਾੜ, ਤਿਲਕ ਵਰਮਾ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਜਿਤੇਸ਼ ਸ਼ਰਮਾ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ ਅਤੇ ਦੀਪਕ ਚਾਹਰ।

ਵਨਡੇ ਲਈ ਭਾਰਤੀ ਟੀਮ : ਕੇ.ਐੱਲ. ਰਾਹੁਲ, ਰੁਤੂਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਰਜਤ ਪਾਟੀਦਾਰ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ, ਆਵੇਸ਼ ਖਾਨ, ਅਰਸ਼ਦੀਪ ਸਿੰਘ ਅਤੇ ਦੀਪਕ ਚਾਹਰ।

ਟੈਸਟ ਲਈ ਭਾਰਤੀ ਟੀਮ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰੁਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਲੋਕੇਸ਼ ਰਾਹੁਲ, ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਪ੍ਰਸਿਧ ਕ੍ਰਿਸ਼ਨਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News