ਏਸ਼ੀਆ ਕੱਪ ਲਈ ਟੀਮ ਇੰਡੀਆ ਦੀ ਹੋਣ ਵਾਲੀ ਹੈ ਘੋਸ਼ਣਾ, ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ
Sunday, Aug 20, 2023 - 12:55 PM (IST)
ਨਵੀਂ ਦਿੱਲੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਸੋਮਵਾਰ ਨੂੰ ਏਸ਼ੀਆ ਕੱਪ 2023 ਲਈ ਟੀਮ ਦੀ ਚੋਣ ਕਰੇਗਾ। ਇਸ ਦੇ ਲਈ ਦਿੱਲੀ 'ਚ ਬੋਰਡ ਦੀ ਮੀਟਿੰਗ ਹੋਈ ਹੈ। ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਰੋਹਿਤ ਸ਼ਰਮਾ ਵੀ ਮੀਟਿੰਗ 'ਚ ਸ਼ਾਮਲ ਹੋ ਸਕਦੇ ਹਨ। ਬੋਰਡ ਨੇ ਇਹ ਮੀਟਿੰਗ ਦਿੱਲੀ ਦੇ ਤਾਜ ਹੋਟਲ 'ਚ ਰੱਖੀ ਹੈ। ਮੀਟਿੰਗ ਤੋਂ ਬਾਅਦ ਦੁਪਹਿਰ 1.30 ਵਜੇ ਟੀਮ ਦਾ ਐਲਾਨ ਕੀਤਾ ਜਾ ਸਕਦਾ ਹੈ। ਬੋਰਡ ਏਸ਼ੀਆ ਕੱਪ ਲਈ ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾ ਸਕਦਾ ਹੈ। ਬੁਮਰਾਹ ਫਿਲਹਾਲ ਆਇਰਲੈਂਡ ਖ਼ਿਲਾਫ਼ ਟੀ-20 ਸੀਰੀਜ਼ 'ਚ ਕਪਤਾਨੀ ਕਰ ਰਹੇ ਹਨ। ਬੀਸੀਸੀਆਈ ਨੇ ਦਿੱਲੀ ਦੇ ਤਾਜ ਹੋਟਲ 'ਚ ਮੀਟਿੰਗ ਕੀਤੀ ਹੈ। ਇਸ 'ਚ ਬੋਰਡ ਦੇ ਵੱਡੇ ਅਧਿਕਾਰੀਆਂ ਦੇ ਨਾਲ-ਨਾਲ ਕੋਚ ਅਤੇ ਕਪਤਾਨ ਵੀ ਸ਼ਾਮਲ ਹੋ ਸਕਦੇ ਹਨ। ਬੋਰਡ ਬੁਮਰਾਹ ਨੂੰ ਏਸ਼ੀਆ ਕੱਪ 2023 ਲਈ ਉਪ ਕਪਤਾਨ ਬਣਾ ਸਕਦਾ ਹੈ। ਉਨ੍ਹਾਂ ਨੇ ਹਾਲ ਹੀ 'ਚ ਆਇਰਲੈਂਡ ਖ਼ਿਲਾਫ਼ ਟੀ-20 ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਬੁਮਰਾਹ ਦੇ ਕਾਰਨ ਟੀਮ ਦੀ ਘੋਸ਼ਣਾ 'ਚ ਦੇਰੀ ਹੋਈ ਹੈ। ਉਨ੍ਹਾਂ ਦੀ ਫਿਟਨੈੱਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਬੋਰਡ ਨੌਜਵਾਨ ਖਿਡਾਰੀਆਂ ਨੂੰ ਵੀ ਮੌਕਾ ਦੇ ਸਕਦਾ ਹੈ। ਤਿਲਕ ਵਰਮਾ ਨੂੰ ਟੀਮ 'ਚ ਜਗ੍ਹਾ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਧੋਨੀ ਦੀ ਟੀਮ ਨੇ ਰਚਿਆ ਇਤਿਹਾਸ, IPL 'ਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਟੀਮ ਬਣੀ CSK
ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਸੱਟ ਕਾਰਨ ਲੰਬੇ ਸਮੇਂ ਤੋਂ ਟੀਮ ਤੋਂ ਬਾਹਰ ਸਨ। ਪਰ ਦੋਵੇਂ ਲਗਭਗ ਫਿੱਟ ਹਨ। ਅਈਅਰ ਅਤੇ ਰਾਹੁਲ ਨੂੰ ਵੀ ਮੌਕਾ ਦਿੱਤਾ ਜਾ ਸਕਦਾ ਹੈ। ਅਈਅਰ ਨੇ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਅਭਿਆਸ ਮੈਚ 'ਚ 50 ਓਵਰਾਂ ਲਈ ਫੀਲਡਿੰਗ ਕੀਤੀ। ਜਦਕਿ 38 ਓਵਰਾਂ ਤੱਕ ਬੱਲੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਰਾਹੁਲ ਬੱਲੇਬਾਜ਼ੀ ਦੇ ਨਾਲ-ਨਾਲ ਵਿਕਟਕੀਪਿੰਗ ਦਾ ਅਭਿਆਸ ਵੀ ਕਰ ਰਹੇ ਹਨ। ਜੇਕਰ ਦੋਵੇਂ ਖਿਡਾਰੀ ਪੂਰੀ ਤਰ੍ਹਾਂ ਫਿੱਟ ਹਨ ਤਾਂ ਉਨ੍ਹਾਂ ਨੂੰ ਟੀਮ 'ਚ ਜਗ੍ਹਾ ਮਿਲ ਸਕਦੀ ਹੈ।
ਇਹ ਵੀ ਪੜ੍ਹੋ- ਰਿੰਕੂ ਸਿੰਘ 'ਤੇ ਨਹੀਂ ਹੈ ਆਇਰਲੈਂਡ 'ਚ ਪਰਫਾਰਮ ਕਰਨ ਦਾ ਦਬਾਅ, ਪਰ ਅੰਗਰੇਜ਼ੀ ਨੇ ਇਸ ਲਈ ਕੀਤਾ ਪਰੇਸ਼ਾਨ
ਏਸ਼ੀਆ ਕੱਪ 2023 ਲਈ ਭਾਰਤ ਦੀ ਸੰਭਾਵੀ ਟੀਮ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸ਼੍ਰੇਅਸ ਅਈਅਰ, ਹਾਰਦਿਕ ਪੰਡਿਆ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਈਸ਼ਾਨ ਕਿਸ਼ਨ, ਕੁਲਦੀਪ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਯੁਜ਼ਵੇਂਦਰ ਚਾਹਲ/ਰਵੀਚੰਦਰਨ ਅਸ਼ਵਿਨ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8