ਦੱ. ਅਫਰੀਕਾ ਨੇ ਆਸਟਰੇਲੀਆ ਨੂੰ 40 ਦੌੜਾਂ ਨਾਲ ਹਰਾਇਆ, ਸੀਰੀਜ਼ ''ਤੇ ਕੀਤਾ ਕਬਜ਼ਾ

Sunday, Nov 11, 2018 - 09:54 PM (IST)

ਦੱ. ਅਫਰੀਕਾ ਨੇ ਆਸਟਰੇਲੀਆ ਨੂੰ 40 ਦੌੜਾਂ ਨਾਲ ਹਰਾਇਆ, ਸੀਰੀਜ਼ ''ਤੇ ਕੀਤਾ ਕਬਜ਼ਾ

ਹੋਬਾਰਟ— ਕਪਤਾਨ ਫਾਫ ਡੂ ਪਲੇਸਿਸ (125), ਡੇਵਿਡ ਮਿਲਰ (139) ਦੇ ਸ਼ਾਨਦਾਰ ਸੈਂਕੜਿਆਂ ਤੇ ਦੋਵਾਂ ਵਿਚਾਲੇ ਚੌਥੇ ਵਿਕਟ ਲਈ 252 ਦੌੜਾਂ ਦੀ ਧਮਾਕੇਦਾਰ ਸਾਂਝੇਦਾਰੀ ਦੀ ਬਦੌਲਤ ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ ਤੀਜੇ ਵਨ ਡੇ 'ਚ ਐਤਵਾਰ ਨੂੰ 40 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 321 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਆਸਟਰੇਲੀਆ ਨੇ 50 ਓਵਰਾਂ 'ਚ 9 ਵਿਕਟਾਂ 'ਤੇ 280 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੇ ਇਹ ਮੈਚ 40 ਦੌੜਾਂ ਨਾਲ ਜਿੱਤ ਲਿਆ।

PunjabKesari
ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਸ਼ਾਨ ਮਾਰਸ਼ ਨੇ 106 ਦੌੜਾਂ ਦਾ ਯੋਗਦਾਨ ਦਿੱਤਾ। ਦੱਖਣੀ ਅਫਰੀਕਾ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਡੇਲ ਸਟੇਨ ਤੇ ਕਾਜੀਸੋ ਰਾਬਾਡਾ 3-3 ਵਿਕਟਾਂ ਹਾਸਲ ਕੀਤੀਆਂ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ ਪਹਿਲੇ ਵਨ ਡੇ ਮੈਚ 'ਚ 6 ਵਿਕਟਾਂ ਨਾਲ ਹਰਾਇਆ ਸੀ ਤੇ ਦੂਜੇ ਵਨ ਡੇ ਮੁਕਾਬਲੇ 'ਚ ਆਸਟਰੇਲੀਆ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ।


Related News