ਸਿੰਧੂ ਨੂੰ 10 ਅਤੇ ਸਾਇਨਾ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

08/29/2017 8:49:15 AM

ਨਵੀਂ ਦਿੱਲੀ— ਭਾਰਤੀ ਬੈਡਮਿੰਟਨ ਸੰਘ (ਬਾਈ) ਨੇ ਸਕਾਟਲੈਂਡ ਦੇ ਗਲਾਸਗੋ 'ਚ ਆਯੋਜਿਤ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੀ. ਵੀ. ਸਿੰਧੂ ਨੂੰ 10 ਲੱਖ ਅਤੇ ਕਾਂਸੀ ਤਮਗਾ ਜਿੱਤਣ ਵਾਲੀ ਸਾਇਨਾ ਨੇਹਵਾਲ ਨੂੰ 5 ਲੱੱਖ ਰੁਪਏ ਨਕਦ ਦੇਣ ਦਾ ਐਲਾਨ ਕੀਤਾ ਹੈ। 
ਰੀਓ ਓਲੰਪਿਕ ਦੀ ਚਾਂਦੀ ਤਮਗਾ ਜੇਤੂ ਸਿੰਧੂ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਫਾਈਨਲ 'ਚ ਸਖਤ ਸੰਘਰਸ਼ ਕੀਤਾ ਅਤੇ ਅੰਤ 'ਚ ਉਨ੍ਹਾਂ ਨੂੰ ਚਾਂਦੀ ਦੇ ਤਮਗੇ ਨਾਲ ਸਬਰ ਕਰਨਾ ਪਿਆ। ਖਿਤਾਬੀ ਮੁਕਾਬਲੇ 'ਚ ਉਨ੍ਹਾਂ ਨੂੰ ਜਾਪਾਨ ਦੀ ਨੋਜੋਮੀ ਓਕੂਹਾਰਾ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਸਾਇਨਾ ਨੂੰ ਵੀ ਸੈਮੀਫਾਈਨਲ 'ਚ ਓਕੂਹਾਰਾ ਤੋਂ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ।