BCCI ਚੋਣਾਂ 22 ਦੀ ਜਗ੍ਹਾ 23 ਅਕਤੂਬਰ ਨੂੰ ਹੋਣਗੀਆਂ

9/24/2019 6:57:14 PM

ਨਵੀਂ ਦਿੱਲੀ— ਬੀ. ਸੀ. ਸੀ. ਆਈ. ਦੀਆਂ ਬਹੁਚਰਚਿਤ ਚੋਣਾਂ ਹਰਿਆਣਾ ਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਕਾਰਨ ਹੁਣ ਇਕ ਦਿਨ ਦੇਰ ਨਾਲ 23 ਅਕਤੂਬਰ ਨੂੰ ਹੋਣਗੀਆਂ। ਭਾਰਤੀ ਕ੍ਰਿਕਟ ਦਾ ਸੰਚਾਲਨ ਕਰ ਰਹੀ ਅਧਿਕਾਰੀਆਂ ਦੀ ਕਮੇਟੀ (ਸੀ. ਓ. ਏ.) ਦੇ ਮੁਖੀ ਵਿਨੋਦ ਰਾਏ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ। ਦੋਵੇਂ ਹੀ ਸੂਬਿਆਂ 'ਚ ਇਕ ਗੇਡ਼ 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ ਇਨ੍ਹਾਂ ਇਕਾਈਆਂ ਦੇ ਮਤ ਦੇਣ ਵਾਲੇ ਮੈਂਬਰਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਹ ਯਕੀਨੀ ਕਰਨ ਲਈ ਬੀ. ਸੀ. ਸੀ. ਆਈ. ਦੀਆਂ ਚੋਣਾਂ ਇਕ ਦਿਨ ਲਈ ਮੁਅੱਤਲ ਕੀਤੀਆਂ ਗਈਆਂ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ