IPL Final, GT vs RR : ਗੁਜਰਾਤ ਨੂੰ ਖਿਤਾਬ ਜਿੱਤਣ ਲਈ ਚਾਹੀਦੀਆਂ ਨੇ 131 ਦੌੜਾਂ

05/29/2022 10:00:17 PM

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ ਫਾਈਨਲ ਮੈਚ ਅੱਜ ਗੁਜਰਾਤ ਟਾਈਟਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਖੇਡ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ । ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੂੰ 131 ਦੌੜਾਂ ਦਾ ਟੀਚਾ ਦਿੱਤਾ ਹੈ। 

ਇਹ ਵੀ ਪੜ੍ਹੋ : ਸੁਪਰਨੋਵਾਸ ਨੇ ਜਿੱਤੀ ਮਹਿਲਾ ਟੀ20 ਚੈਲੰਜ ਟਰਾਫੀ

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ :-

ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਮੈਥਿਊ ਵੇਡ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਰਵੀਸ੍ਰੀਨਿਵਾਸਨ ਸਾਈ ਕਿਸ਼ੋਰ, ਲਾਕੀ ਫਰਗੂਸਨ, ਯਸ਼ ਦਿਆਲ, ਮੁਹੰਮਦ ਸ਼ੰਮੀ

ਰਾਜਸਥਾਨ ਰਾਇਲਜ਼ : ਯਸ਼ਸਵੀ ਜਾਇਸਵਾਲ, ਜੋਸ ਬਟਲਰ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਦੇਵਦੱਤ ਪਡੀਕਲ, ਸ਼ਿਮਰੋਨ ਹੇਟਮਾਇਰ, ਰੀਆਨ ਪਰਾਗ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਪ੍ਰਸਿਧ ਕ੍ਰਿਸ਼ਨ, ਓਬੇਦ ਮੈਕਕੋਏ, ਯੁਜਵੇਂਦਰ ਚਾਹਲ

ਇਹ ਵੀ ਪੜ੍ਹੋ : ਭਾਰਤ ਨੇ ਜਾਪਾਨ ਨੂੰ 2-1 ਨਾਲ ਹਰਾ ਕੇ ਹਿਸਾਬ ਕੀਤਾ ਬਰਾਬਰ


Tarsem Singh

Content Editor

Related News