ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਦਾ ਪੰਜਾਬ ਪੁੱਜਣ 'ਤੇ ਸ਼ਾਨਦਾਰ ਸਵਾਗਤ

10/11/2023 5:41:39 PM

ਅੰਮ੍ਰਿਤਸਰ (ਨੀਰਜ)-  ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਮਨੀਸ਼ ਅਗਰਵਾਲ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

ਇਹ ਵੀ ਪੜ੍ਹੋ : CWC 23: ਪਾਕਿਸਤਾਨ ਖਿਲਾਫ ਖੇਡ ਸਕਦੇ ਹਨ ਸ਼ੁਭਮਨ ਗਿੱਲ, ਅੱਜ ਪਹੁੰਚਣਗੇ ਅਹਿਮਦਾਬਾਦ

PunjabKesari
    
ਏਅਰਪੋਰਟ ਪੁੱਜਣ ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਨੇ ਕਿਹਾ ਕਿ ਹਾਂਗਜ਼ੂ ਵਿਖੇ ਏਸ਼ੀਅਨ ਗੇਮਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਇਟਲੀ ਗਈ ਮਹਿਲਾ ਖਿਡਾਰਨ ਨਾਲ ਕੋਚ ਨੇ ਕੀਤਾ ਰੇਪ, 5 ਖਿਡਾਰਨਾਂ ਨੇ ਲਾਏ ਗੰਭੀਰ ਇਲਜ਼ਾਮ

PunjabKesari
    
ਸ੍ਰੀ ਤਲਵਾੜ ਨੇ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕੁੱਲ 10 ਖਿਡਾਰੀ ਪੰਜਾਬ ਵਿਚੋਂ ਸਨ। ਉਨਾਂ ਦੱਸਿਆ ਕਿ ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਿਨਾਂ ਵਿੱਚੋਂ ਕੇਵਲ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Tarsem Singh

Content Editor

Related News