ਸ਼੍ਰੀਜੇਸ਼ ਨੂੰ 2 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਵੇਗੀ ਕੇਰਲ ਸਰਕਾਰ

Wednesday, Aug 21, 2024 - 06:04 PM (IST)

ਸ਼੍ਰੀਜੇਸ਼ ਨੂੰ 2 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਵੇਗੀ ਕੇਰਲ ਸਰਕਾਰ

ਤਿਰੂਵਨੰਤਪੁਰਮ- ਕੇਰਲ ਸਰਕਾਰ ਨੇ ਬੁੱਧਵਾਰ ਨੂੰ ਭਾਰਤੀ ਹਾਕੀ ਦੇ ਦਿੱਗਜ ਗੋਲਕੀਪਰ ਅਤੇ ਪੈਰਿਸ ਓਲੰਪਿਕ ਵਿੱਚ ਟੀਮ ਨੂੰ ਲਗਾਤਾਰ ਦੂਜਾ ਤਮਗਾ ਦਿਵਾਉਣ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਪੀਆਰ ਸ਼੍ਰੀਜੇਸ਼ ਲਈ ਦੋ ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬਿਆਨ ਅਨੁਸਾਰ ਇਸ ਸਬੰਧ ਵਿੱਚ ਫੈਸਲਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ 'ਚ ਕਿਹਾ ਗਿਆ ਹੈ, "ਪੈਰਿਸ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਪੀਆਰ ਸ਼੍ਰੀਜੇਸ਼ ਨੂੰ 2 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।" ਸ਼੍ਰੀਜੇਸ਼ ਨੇ ਪੈਰਿਸ ਓਲੰਪਿਕ ਤੋਂ ਬਾਅਦ ਖੇਡ ਤੋਂ ਸੰਨਿਆਸ ਲੈ ਲਿਆ ਸੀ। 


author

Aarti dhillon

Content Editor

Related News