ਖੇਡਾਂ ਵਤਨ ਪੰਜਾਬ ਦੀਆਂ ਲਈ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਰਜਿਸਟ੍ਰੇਸ਼ਨ ਡੇਟ 8 ਸਤੰਬਰ ਤਕ ਵਧਾਈ
Thursday, Sep 01, 2022 - 02:20 PM (IST)

ਚੰਡੀਗੜ੍ਹ- ਜਲੰਧਰ 'ਚ 'ਖੇਡਾਂ ਵਤਨ ਪੰਜਾਬ ਦੀਆਂ'-2022 ਦੇ ਉਦਘਾਟਨ ਦੇ ਬਾਅਦ ਖਿਡਾਰੀਆਂ 'ਚ ਖੇਡ ਦੇ ਪ੍ਰਤੀ ਉਤਸ਼ਾਹ ਤੇ ਇਸ 'ਚ ਹਿੱਸਾ ਲੈਣ ਵਾਲੇ ਇਛੁੱਕ ਖਿਡਾਰੀਆਂ ਦੀ ਮੰਗ ਨੂੰ ਦੇਖਦੇ ਹੋਏ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਰਜਿਸਟ੍ਰੇਸ਼ਨ 30 ਅਗਸਤ ਤਕ ਸੀ ਪਰ ਹੁਣ ਇਸ ਨੂੰ 8 ਸਤੰਬਰ ਤਕ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੋਹਲੀ ਬਣੇ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸਭ ਤੋਂ ਵੱਧ ਅਰਧ ਸੈਂਕੜੇ ਲਗਾਉਣ ਵਾਲੇ ਖਿਡਾਰੀ
ਇਸ ਤੋਂ ਪਹਿਲਾਂ ਖੇਡਾਂ ਵਤਨ ਪੰਜਾਬ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਦੇ ਖਿਡਾਰੀਆਂ ਨੂੰ ਬੁਨਿਆਦੀ ਢਾਂਚੇ ਦੀ ਲੋੜ ਹੈ। ਸੀ.ਐੱਮ. ਮਾਨ ਨੇ ਦੱਸਿਆ ਕਿ ਇਹ ਖੇਡਾਂ ਅਗਲੇ 2 ਮਹੀਨਿਆਂ ਤੱਕ ਚੱਲਣਗੀਆਂ, ਜਿਨ੍ਹਾਂ ਵਿੱਚ 14 ਤੋਂ 50 ਸਾਲ ਦੀ ਉਮਰ ਦੇ ਸਾਰੇ ਖਿਡਾਰੀ ਭਾਗ ਲੈ ਸਕਣਗੇ। ਇਕ ਖਿਡਾਰੀ ਹਰ ਖੇਤਰ ਵਿੱਚ ਕਾਮਯਾਬ ਹੁੰਦਾ ਹੈ।
ਇਹ ਵੀ ਪੜ੍ਹੋ : ਰੋਨਾਲਡੋ ਮੈਨਚੈਸਟਰ ਯੂਨਾਈਟਿਡ ਨਹੀਂ ਛੱਡ ਰਹੇ, ਕਲੱਬ ਦੇ ਮੈਨੇਜਰ ਨੇ ਦਿੱਤਾ ਬਿਆਨ
ਮਾਨ ਨੇ ਕਿਹਾ ਕਿ ਪੰਜਾਬ 'ਚ ਬਣੀ ਖੇਡ ਸਮੱਗਰੀ ਦੇਸ਼ ਦੇ ਕੋਨੇ-ਕੋਨੇ 'ਚ ਜਾਂਦੀ ਹੈ, ਜਿਸ ਦੀ ਵਰਤੋਂ ਕਈ ਖਿਡਾਰੀ ਕਰਦੇ ਹਨ ਪਰ ਸਾਡੇ ਪੰਜਾਬ ਦੇ ਖਿਡਾਰੀਆਂ ਨੂੰ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਨ ਦਾ ਮੌਕਾ ਨਹੀਂ ਮਿਲਦਾ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਖਿਡਾਰੀਆਂ ਲਈ ਕੁਝ ਨਹੀਂ ਕੀਤਾ ਪਰ ਸਾਡੀ ਸਰਕਾਰ 'ਚ ਇਨ੍ਹਾਂ ਖਿਡਾਰੀਆਂ ਨੂੰ ਇਕ ਅਜਿਹਾ ਪਲੇਟਫਾਰਮ ਮਿਲੇਗਾ, ਜਿਸ ਵਿੱਚ ਉਹ ਬਹੁਤ ਵੱਡੇ ਪੱਧਰ 'ਤੇ ਮੁਕਾਬਲਿਆਂ 'ਚ ਹਿੱਸਾ ਲੈ ਸਕਣਗੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।