ਦੂਜੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ 22 ਨਵੰਬਰ ਨੂੰ ਹੋਵੇਗੀ ਆਯੋਜਿਤ
Thursday, Nov 12, 2026 - 01:53 PM (IST)
ਚੰਡੀਗੜ੍ਹ : ਚੰਡੀਗੜ੍ਹ ਵਿੱਚ 22 ਨਵੰਬਰ ਨੂੰ ਦੂਜੀ ਅੰਤਰਰਾਸ਼ਟਰੀ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਦੇਸ਼-ਵਿਦੇਸ਼ ਤੋਂ 7000 ਤੋਂ ਵੱਧ ਦੌੜਾਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਮੈਰਾਥਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੁੱਖ ਸਕੱਤਰ ਹਿਰਿਅਡਕਾ ਰਾਜੇਸ਼ ਪ੍ਰਸਾਦ ਨੇ ਯੂ.ਟੀ. ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਬੈਠਕ ਵਿੱਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਖੇਡ ਸਕੱਤਰ ਪ੍ਰੇਰਣਾ ਪੁਰੀ ਅਤੇ ਖੇਡ ਨਿਰਦੇਸ਼ਕ ਸੌਰਭ ਕੁਮਾਰ ਅਰੋੜਾ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਖੇਡ ਸਕੱਤਰ ਪ੍ਰੇਰਣਾ ਪੁਰੀ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਮੈਰਾਥਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਭਾਗ ਲੈਣਗੇ। ਪ੍ਰਤੀਯੋਗੀਆਂ ਲਈ 21 ਨਵੰਬਰ ਨੂੰ 'ਬਿਬ ਐਕਸਪੋ' ਦਾ ਆਯੋਜਨ ਕੀਤਾ ਜਾਵੇਗਾ। ਖੇਡ ਨਿਰਦੇਸ਼ਕ ਨੇ ਦੱਸਿਆ ਕਿ ਬਹੁਤ ਸਾਰੇ ਦੌੜਾਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ ਅਤੇ ਰਜਿਸਟ੍ਰੇਸ਼ਨ ਅਗਲੇ ਚਾਰ ਦਿਨਾਂ ਤੱਕ ਜਾਰੀ ਰਹੇਗੀ। ਮੁੱਖ ਸਕੱਤਰ ਅਨੁਸਾਰ ਇਹ ਆਯੋਜਨ ਚੰਡੀਗੜ੍ਹ ਨੂੰ ਖੇਡਾਂ ਦੇ ਪ੍ਰਮੁੱਖ ਕੇਂਦਰ ਵਜੋਂ ਸਥਾਪਿਤ ਕਰੇਗਾ ਅਤੇ ਨਾਗਰਿਕਾਂ ਵਿੱਚ ਸਰੀਰਕ ਫਿਟਨੈੱਸ ਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰੇਗਾ।
